ਡਿਪਟੀ ਕਮਿਸ਼ਨਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2026 ਲਈ ਕਿਊ.ਆਰ. ਕੋਡ ਜਾਰੀ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਤਹਿਤ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਵੱਲੋਂ ਕਿਊ.ਆਰ. ਕੋਡ (QR Code) ਦੀ ਅਧਿਕਾਰਤ ਤੌਰ ’ਤੇ ਸ਼ੁਰੂਆਤ ਕੀਤੀ ਗਈ।

ਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਊ.ਆਰ. ਕੋਡ ਦੀ ਸਹੂਲਤ ਰਾਹੀਂ ਖਿਡਾਰੀਆਂ ਨੂੰ ਆਸਾਨੀ ਨਾਲ ਖੇਡਾਂ ਸਬੰਧੀ ਲੋੜੀਂਦੀ ਜਾਣਕਾਰੀ Zਮਿਲੇਗੀ ਅਤੇ ਰਜਿਸਟ੍ਰੇਸ਼ਨ ਤੇ ਤਸਦੀਕ ਦੀ ਪ੍ਰਕਿਰਿਆ ਨੂੰ ਵੀ ਹੋਰ ਸੁਚਾਰੂ ਬਣਾਇਆ ਜਾ ਸਕੇਗਾ। ਇਸ ਨਾਲ ਖੇਡਾਂ ਦੇ ਪ੍ਰਬੰਧਾਂ ਵਿੱਚ ਡਿਜੀਟਲ ਤਕਨਾਲੋਜੀ ਦੀ ਵਰਤੋਂ ਨੂੰ ਹੋਰ ਉਤਸ਼ਾਹ ਮਿਲੇਗਾ।

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿੱਚ ਭਾਗ ਲੈਣ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

Leave a Reply

Your email address will not be published. Required fields are marked *