ਨਸ਼ਾ ਮੁਕਤ ਭਾਰਤ ਅਭਿਆਨ ਤਹਿਤ QR Code ਜਾਰੀ

ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ ਕੌਰ ਨੇ ਦੱਸਿਆ ਕਿ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ, ਭਾਰਤ ਸਰਕਾਰ ਵੱਲੋਂ ਨਸ਼ਿਆ ਦੇ ਖਾਤਮੇ ਲਈ ”ਨੈਸ਼ਨਲ ਐਕਸ਼ਨ ਪਲਾਨ ਫਾਰ ਡਰੱਗ ਡਿਮਾਂਡ ਰਿਡਕਸ਼ਨ” ਤਹਿਤ ‘ਨਸ਼ਾ ਮੁਕਤ ਭਾਰਤ ਅਭਿਆਨ’ ਸ਼ੁਰੂ ਕੀਤਾ ਗਿਆ, ਜਿਸ ਰਾਹੀਂ ਨੌਜਵਾਨਾਂ, ਔਰਤਾਂ ਅਤੇ ਵਿੱਦਿਅਕ ਅਦਾਰਿਆ ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੁਣ ਤੱਥ 26.24 ਕਰੋੜ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚ 9.54 ਕਰੋੜ ਤੋਂ ਵੱਧ ਨੌਜਵਾਨ ਅਤੇ 6.50 ਕਰੋੜ ਤੋਂ ਵੱਧ ਔਰਤਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਜਗਰੂਕਤਾ ਦੇ ਪ੍ਰਭਾਵ ਨੂੰ ਮਾਪਣ ਅਤੇ ਲੋਕਾਂ ਦੀ ਹਿੱਸੇਦਾਰੀ ਵਧਾਉਣ ਅਤੇ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ NMBA e-Pledge QR Code ਜਾਰੀ ਕੀਤਾ ਗਿਆ ਹੈ।
  ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਨਾਲ ਸਬੰਧਿਤ ਸਾਰੇ ਪ੍ਰੋਗਰਾਮਾਂ ਤੋਂ ਇਲਾਵਾ ਸਕੂਲਾਂ, ਕਾਲਜਾਂ, ਪੰਚਾਇਤਾਂ, ਦਫ਼ਤਾਰਾਂ ਅਤੇ ਜਨਤਕ ਥਾਵਾਂ ਤੇ NMBA e-Pledge QR Code ਕੋਡ ਦਾ ਪ੍ਰਚਾਰ ਕਰਨ ਲਈ ਕਿਹਾ ਤੇ ਵਿਦਿਆਰਥੀਆਂ, ਯੂਥ ਕਲੱਬਾਂ, ਐੱਨ.ਸੀ.ਸੀ./ਐੱਨ.ਐੱਸ.ਐੱਸ ਵਲੰਟੀਅਰਾਂ ਤੇ ਆਮ ਲੋਕਾਂ ਨੂੰ ਇਸ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਰੈਲੀਆਂ, ਵਰਕਸ਼ਾਪਾਂ, ਖੇਡ ਗਤੀਵਿਧਾਂ ਅਤੇ ਸਹੁੰ ਚੁੱਕ ਸਮਾਗਮਾਂ ਦੌਰਾਨ ਵੀ ਲੋਕਾਂ ਨੂੰ ਇਸ ਪ੍ਰਣ ਨਾਲ ਜੋੜਿਆ ਜਾਵੇ।

Leave a Reply

Your email address will not be published. Required fields are marked *