ਪਿੰਡ ਆਲਮ ਸ਼ਾਹ ਅਤੇ ਜੋੜਕੀ ਕੰਕਰ ਵਿਖੇ ਵਿਧਾਇਕ ਫਾਜ਼ਿਲਕਾ ਸ. ਨਰਿੰਦਰਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਣ ਸੁੱਖਾ ਸਵਨਾ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ।
ਇਸ ਮੌਕੇ ਤੇ ਮੈਡਮ ਖੁਸ਼ਬੂ ਸਾਵਣ ਸੁੱਖਾ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਹੇਠ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸ਼ਲਾਘਾਯੋਗ ਹਨ। ਪੰਜਾਬ ਸਰਕਾਰ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਕਰ ਰਹੀ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰੇਰਿਤ ਹੋ ਕੇ ਉਹ ਇਸ ਸੇਵਾ ਕਾਰਜ ਵਿੱਚ ਲੱਗੇ ਹੋਏ ਹਨ ਅਤੇ ਇਹ ਸੇਵਾ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।
ਇਸ ਮੌਕੇ ਪਿੰਡ ਜੋੜਕੀ ਕੰਕਰ ਤੋਂ ਸਰਪੰਚ ਅਸ਼ੋਕ ਸਿੰਘ, ਪਿੰਡ ਆਲਮ ਸ਼ਾਹ ਤੋਂ ਸਰਪੰਚ ਡਿਸਕੋ ਕੁਮਾਰ ਅਤੇ ਪਿੰਡ ਚਵਾੜਿਆਂ ਤੋਂ ਸਰਪੰਚ ਮਹਿੰਦਰ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸਾਰੇ ਸਰਪੰਚ ਸਾਹਿਬਾਨ ਨੇ ਪੰਜਾਬ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਪਿੰਡਾਂ ਦੇ ਵਿਕਾਸ ਅਤੇ ਗਰੀਬਾਂ ਦੀ ਮਦਦ ਲਈ ਹਮੇਸ਼ਾ ਮੋਹਰੀ ਰਹੀ ਹੈ।
ਅੰਤ ਵਿੱਚ ਪਿੰਡ ਵਾਸੀਆਂ ਨੇ ਮੈਡਮ ਖੁਸ਼ਬੂ ਸਾਵਣ ਸੁੱਖਾ ਸਵਨਾ ਅਤੇ ਪੰਜਾਬ ਸਰਕਾਰ ਦਾ ਇਸ ਨੇਕ ਉਪਰਾਲੇ ਲਈ ਦਿਲੋਂ ਧੰਨਵਾਦ ਕੀਤਾ।