ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਫਾਜ਼ਿਲਕਾ ਵਿਖੇ ਰਜਿਸਟ੍ਰੇਸ਼ਨ ਜਾਰੀ – ਡੀਸੀ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਫਾਜ਼ਿਲਕਾ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣ ਰਹੇ ਹਨ। ਇਸੇ ਤਹਿਤ ਹੀ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਜੋਧਾ ਭੈਣੀ, ਢਾਣੀ ਫੂਲਾ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੱਘੇ ਕੇ ਉਤਾੜ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕੈਂਪ ਲਗਾਏ ਗਏ, ਜਿਨ੍ਹਾਂ ਦਾ ਜਾਇਜ਼ਾ ਲੈਣ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨ.) ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ ਅਤੇ ਐੱਸ ਡੀ ਐਮ ਜਲਾਲਾਬਾਦ ਕੰਵਰਜੀਤ ਸਿੰਘ ਮਾਨ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੱਗੇ ਕੈਂਪਾਂ ਵਿੱਚ ਮੌਜੂਦ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਹਰੇਕ ਯੋਗ ਲਾਭਪਾਤਰੀ ਦਾ ਮੁੱਖ ਮਤਰੀ ਸਿਹਤ ਯੋਜਨਾ ਦਾ ਕਾਰਡ ਬਣਵਾਇਆ ਜਾਵੇ ਤੇ ਇਸ ਕਾਰਡ ਤੇ ਮਿਲਣ ਵਾਲੇ ਸਿਹਤ ਲਾਭਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਦੀ ਵਰਤੋਂ ਕਰਕੇ ਆਪਣਾ ਇਲਾਜ ਕਰਵਾ ਸਕਣ।
ਉਨ੍ਹਾਂ ਕੈਂਪ ਵਿੱਚ ਮੌਜੂਦ ਪਰਿਵਾਰਾਂ ਦੇ ਮੈਂਬਰਾਂ ਨੂੰ ਕਿਹਾ ਕਿ ਇਸ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਤੇ ਹਰੇਕ ਪਰਿਵਾਰ ਦਾ ਸਲਾਨਾ 10 ਲੱਖ ਰੁਪਏ ਦਾ ਸਰਕਾਰੀ ਤੇ ਮਨਜ਼ੂਰਸ਼ੁਦਾ ਪ੍ਰਾਈਵੇਟ ਹਸਪਤਾਲ ਵਿੱਚ ਮੁਫ਼ਤ ਇਲਾਜ ਹੋਵੇਗਾ। ਇਸ ਲਈ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ।

Leave a Reply

Your email address will not be published. Required fields are marked *