ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਹੋਈ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ

ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ 26 ਜਨਵਰੀ 2026 ਨੂੰ ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ ਪੂਰੇ ਉਤਸਾਹ ਨਾਲ ਮਨਾਇਆ ਜਾਵੇਗਾ ਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਮਾਣਯੋਗ ਗਵਰਨਰ ਪੰਜਾਬ ਸ੍ਰੀ. ਗੁਲਾਬ ਚੰਦ ਕਟਾਰੀਆ ਜੀ ਹੋਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਸ਼ਹੀਦ ਭਗਤ ਸਿੰਘ ਬਹੁਮੰਤਵੀਂ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਕਰਵਾਈ ਗਈ ਰਿਹਰਸਲ ਦਾ ਨਿਰੀਖਣ ਕਰਨ ਦੌਰਾਨ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਸ. ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨ.) ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐੱਸ.ਡੀ.ਐੱਮ ਜਲਾਲਾਬਾਦ ਕੰਵਰਜੀਤ ਸਿੰਘ ਮਾਨ ਅਤੇ ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ ਵੀ ਮੌਜੂਦ ਸਨ।

ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਹੋਈ ਇਸ ਰਿਹਰਸਲ ਵਿੱਚ ਸੀ.ਐਮ. ਦੀ ਯੋਗਸ਼ਾਲਾ ਤਹਿਤ ਯੋਗਾ, ਸਰਵ ਹਿੱਤਕਾਰੀ ਵਿੱਦਿਆ ਮੰਦਿਰ ਫਾਜ਼ਿਲਕਾ ਵੱਲੋਂ ਸਵੱਛ ਭਾਰਤ ਅਭਿਆਨ, ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸਕੂਲ ਵੱਲੋਂ ਪੰਜਾਬੀ ਕੋਰਿਓਗ੍ਰਾਫੀ, ਅਕਾਲ ਅਕੈਡਮੀ ਥੇਹ ਕਲੰਦਰ ਵੱਲੋਂ ਗੱਤਕਾ, ਆਧਾਰਸ਼ਿਲਾ ਸਕੂਲ ਅਬੋਹਰ ਵੱਲੋਂ ਲੋਕ ਨਾਚ ਦੀ ਕੋਰੀਓਗ੍ਰਾਫੀ ਅਤੇ ਵੱਖ-ਵੱਖ ਸਕੂਲਾਂ ਵੱਲੋਂ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ। ਜ਼ਿਲ੍ਹਾ ਰਿਸੋਰਸ ਸੈਂਟਰ ਫਾਜ਼ਿਲਕਾ ਅਤੇ ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਕੂਲ ਫਾਜ਼ਿਲਕਾ ਦੇ ਬਚਿਆਂ ਵੱਲੋਂ ਰਾਸ਼ਟਰੀ ਗਾਣ ਗਾਇਆ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੌਰਾਨ ਸਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ ਨਾਲ ਭਰਪੂਰ ਹੋਵੇਗਾ, ਇਸ ਲਈ ਵੱਖ-ਵੱਖ ਸਕੂਲਾਂ ਵੱਲੋਂ ਪੇਸ਼ ਕੀਤੀਆਂ ਜਾ ਰਹੀਆਂ ਕੋਰੀਓਗ੍ਰਾਫੀਆਂ ਦੀ ਰਿਹਰਸਲ ਕਰਵਾਈ ਜਾ ਰਹੀ ਹੈ ਤਾਂ ਜੋ ਰਾਜ ਪੱਧਰੀ ਸਮਾਗਮ ਵਾਲੇ ਦਿਨ ਸਭਿਆਚਾਰਕ ਪ੍ਰੋਗਰਾਮ ਵਿਚ ਕੋਈ ਕਮੀ ਨਾ ਰਹੇ। ਉਨ੍ਹਾਂ ਕਿਹਾ ਕਿ ਰਿਹਰਸਲ ਕਰਵਾਉਣ ਦਾ ਮਕਸਦ ਹਰੇਕ ਭਾਗੀਦਾਰ ਅੰਦਰ ਇਸ ਸਮਾਗਮ ਨੂੰ ਲੈ ਕੇ ਪੂਰਾ ਜ਼ੋਸ਼ ਤੇ ਐਨਰਜੀ ਹੋਣੀ ਚਾਹੀਦੀ ਹੈ ਤਾਂ ਜੋ ਰਾਜ ਪੱਧਰੀ ਪ੍ਰੋਗਰਾਮ ਨੂੰ ਦੇਸ਼ ਭਗਤੀ ਨਾਲ ਲਬਰੇਜ਼ ਕੀਤਾ ਜਾ ਸਕੇ। ਉਨ੍ਹਾਂ ਸਭਿਆਚਾਰਕ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਕਰਨ ਵਾਲੇ ਸਕੂਲ ਮੁਖੀਆਂ ਨੂੰ ਆਈਟਮਾਂ ਦੌਰਾਨ ਦਰਪੇਸ਼ ਆਈਆਂ ਖਾਮੀਆਂ ਨੁੰ ਫੁਲ ਡਰੈਸ ਰਿਹਰਸਲ ਮੌਕੇ ਦੂਰ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਭਿਆਚਾਰਕ ਪ੍ਰੋਗਰਾਮ ਦੇ ਨਾਲ—ਨਾਲ ਪੂਰਾ ਸਮਾਗਮ ਵਿਚ ਕੋਈ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਸਕੂਲ ਮੁੱਖੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਪੋ—ਆਪਣੇ ਵਿਭਾਗ ਨਾਲ ਸਬੰਧਤ ਡਿਉਟੀ ਤੈਅ ਸਮੇਂ ਅੰਦਰ ਮੁਕੰਮਲ ਕਰ ਲੈਣ।

ਇਸ ਤੋਂ ਪਹਿਲਾ ਉਨ੍ਹਾਂ ਰਾਜ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ।

ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ  ਸਮਾਗਮ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਫ਼-ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਆਦਿ ਸਮੇਤ ਟ੍ਰੈਫਿਕ ਵਿਵਸਥਾ, ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਸਮੇਂ ਸਿਰ ਕਰ ਲਏ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।  ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਅਤੇ ਸੁਰੱਖਿਆ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਭਿਆਚਰਕ ਪ੍ਰੋਗਰਾਮ ਜਿਸ ਵਿਚ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ ਤੇ ਸਾਰੇ ਅਧਿਕਾਰੀ ਆਪਣੇ ਵਿਭਾਗਾਂ ਨਾਲ ਸਬੰਧਿਤ ਕੰਮ ਮੁਕੰਮਲ ਕਰ ਲੈਣ।

Leave a Reply

Your email address will not be published. Required fields are marked *