ਫ਼ਤਹਿਗੜ੍ਹ ਸਾਹਿਬ : ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਬੀਰ ਕੌਰ ਭੁੱਲਰ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਧਾਨ ਸਭਾ ਹਲਕੇ ਵਿੱਚ ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਰੋਜ਼ਾਨਾ ਨਿਗਰਾਨੀ ਯਕੀਨੀ ਬਣਾਉਣ ਅਤੇ ਐਸ.ਆਈ.ਆਰ. ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੌਰਾਨ ਨਵੇਂ ਬਣਨ ਵਾਲੇ ਬੂਥਾਂ ਦਾ ਰੀਵਿਊ ਕੀਤਾ । ਉਹਨਾ ਕਿਹਾ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਵਿਚ 31 ਬੂਥ 1200 ਤੋਂ ਵੱਧ ਵੋਟਰਾਂ ਵਾਲੇ ਹਨ, ਇਸ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨੀ ਯਕੀਨੀ ਬਣਾਈ ਜਾਵੇ ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰਾਂ ਵੱਲੋਂ ਪ੍ਰਾਪਤ ਹੋ ਰਹੇ ਇਨੁਮੀਰੇਸ਼ਨ ਫਾਰਮਾਂ ਦੀ ਪ੍ਰਗਤੀ/ਡਿਜ਼ੀਟਾਈਜੇਸ਼ਨ ਨੂੰ ਵਧਾਇਆ ਜਾਵੇ ਤਾਂ ਜੋ ਸਮੇਂ ਸਿਰ ਕੰਮ ਮੁਕੰਮਲ ਕੀਤਾ ਜਾਵੇ । ਉਹਨਾ ਕਿਹਾ ਕਿ ਹਰੇਕ ਯੋਗ ਵੋਟਰ ਤੱਕ ਪਹੁੰਚ ਕਰਕੇ ਗਿਣਤੀ ਫਾਰਮਾਂ ਦੀ ਵੰਡ ਅਤੇ ਭਰੇ ਹੋਏ ਫਾਰਮਾਂ ਦੀ ਸਮੇਂ ਸਿਰ ਪ੍ਰਾਪਤੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਬੀ.ਐਲ.ਓਜ਼ ਘਰ-ਘਰ ਜਾ ਕੇ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਉਣ ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹਿ ਜਾਵੇ।

ਉਨ੍ਹਾਂ ਨਿਰਦੇਸ਼ ਦਿੱਤੇ ਕਿ ਉਹ ਸੁਪਰਵਾਈਜ਼ਰਾਂ ਰਾਹੀਂ ਬੀ.ਐਲ.ਓਜ਼ ਦੇ ਕੰਮ ਦੀ ਨਿਰੰਤਰ ਸਮੀਖਿਆ ਕਰਨ ਅਤੇ ਜਿੱਥੇ ਵੀ ਕਾਰਜ ਦੀ ਰਫ਼ਤਾਰ ਘੱਟ ਹੈ, ਉੱਥੇ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਰੋਜ਼ਾਨਾ ਪ੍ਰਗਤੀ ਦੀ ਨਿਗਰਾਨੀ ਕਰਕੇ ਨਿਰਧਾਰਿਤ ਟੀਚਿਆਂ ਦੀ ਸਮੇਂ ਸਿਰ ਪ੍ਰਾਪਤੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਐਸ.ਡੀ.ਐਮ ਫ਼ਤਹਿਗੜ ਸਾਹਿਬ ਸ੍ਰੀ ਕਰੁਣ ਗੁਪਤਾ, ਐਸ.ਡੀ.ਐਮ ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਐਸ ਡੀ ਐਮ ਬੱਸੀ ਪਠਾਣਾ ਦੀਪਜੋਤ ਕੌਰ, ਐਸ ਡੀ ਅਮਲੋਹ ਹਰਵੀਰ ਕੌਰ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।