ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਵੀਜ਼ਨ-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ

ਫਤਿਹਗੜ੍ਹ ਸਾਹਿਬ : ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਅਕਤੂਬਰ, 2026 ਦੇ ਆਧਾਰ ‘ਤੇ ਚੱਲ ਰਹੀ ਸਪੈਸ਼ਲ ਇੰਟੈਨਸਿਵ ਰਵੀਜ਼ਨ -2026 ਲਈ ਸੋਧਿਆ ਹੋਇਆ ਕਾਰਜਕ੍ਰਮ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਫਤਿਹਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਪੁਨਰ-ਜਾਂਚ ਦੀ ਕਾਰਵਾਈ ਜਾਰੀ ਰਹੇਗੀ।

ਉਨ੍ਹਾਂ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਸਰਵੇਖਣ ਦੀ ਕਾਰਵਾਈ ਹੁਣ 24 ਜੁਲਾਈ ਦੀ ਬਜਾਏ 03 ਅਗਸਤ, 2026 ਤੱਕ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਢਲੀ ਵੋਟਰ ਸੂਚੀ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ 13 ਅਗਸਤ ਤੋਂ 12 ਸਤੰਬਰ, 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਣ ਵਾਲੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤੋਂ 08 ਅਕਤੂਬਰ, 2026 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਡਾ ਸੋਨਾ ਥਿੰਦ ਨੇ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਦੀ ਇਸ ਵਿਸ਼ੇਸ਼ ਪੁਨਰ-ਜਾਂਚ ਦੌਰਾਨ ਬੂਥ ਲੈਵਲ ਅਫ਼ਸਰਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਜੇਕਰ ਕਿਸੇ ਵੋਟਰ ਦੇ ਵੇਰਵਿਆਂ ਵਿੱਚ ਸੋਧ, ਨਵੇਂ ਨਾਮ ਦੀ ਸ਼ਮੂਲੀਅਤ ਜਾਂ ਹੋਰ ਕੋਈ ਦਾਅਵਾ ਜਾਂ ਇਤਰਾਜ਼ ਹੋਵੇ ਤਾਂ ਉਹ ਨਿਰਧਾਰਤ ਸਮੇਂ ਦੌਰਾਨ ਸੰਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਬੀ.ਐਲ.ਓ. ਰਾਹੀਂ ਜ਼ਰੂਰ ਦਰਜ ਕਰਵਾਉਣ

Leave a Reply

Your email address will not be published. Required fields are marked *