ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਦੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਮੁੜ ਜਾਂਚ ਅਤੇ ਅਪਡੇਟ ਕਰਨ ਦੀ ਕਾਰਵਾਈ ਵਿੱਢੀ ਜਾਵੇਗੀ।
ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ 15 ਜੂਨ ਤੋਂ 24 ਜੂਨ 2026 ਤੱਕ ਤਿਆਰੀ, ਸਿਖਲਾਈ ਅਤੇ ਛਪਾਈ ਦਾ ਕੰਮ ਕੀਤਾ ਜਾਵੇਗਾ, ਜਦਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਤਸਦੀਕ ਕਰਨਗੇ ਅਤੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨਗੇ। ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ ਆਈ ਆਰ) ਅਧੀਨ ਹੀ ਪੋਲਿੰਗ ਸਟੇਸ਼ਨਾ ਨੂੰ ਤਰਕ ਸੰਗਤ ਕਰਨ ਦਾ ਕਾਰਜ 24 ਜੁਲਾਈ 2026 ਤੱਕ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਪੋਲਿੰਗ ਸਟੇਸ਼ਨ ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਾ ਹੋਵੇ। 3 ਅਗਸਤ 2026 ਨੂੰ ਖਰੜਾ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ, ਜਦਕਿ ਇਨ੍ਹਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ 829 ਬੂਥਾਂ ਤੇ 829 ਬੀ.ਐਲ.ਓਜ, 90 ਬੀ.ਐਲ.ਓ ਸੁਪਰਵਾਈਜ਼ਰ, 4 ਚੋਣਕਾਰ ਰਜਿਸਟ੍ਰੇਸ਼ਨ ਅਫਸਰ ਅਤੇ 8 ਸਹਾਇਕ ਚੋਣਕਾਰ ਰਜਿਸ੍ਰਟੇਸ਼ਨ ਅਫਸਰ ਲਗਾਏ ਗਏ ਹਨ।
ਉਹਨਾਂ ਦੱਸਿਆ ਕਿ ਐੱਸ.ਆਈ.ਆਰ ਅਧੀਨ ਜ਼ਿਲ੍ਹੇ ਦੇ 7,75,287 ਵੋਟਰਾਂ ਵਿੱਚੋਂ 6,72,985 ਵੋਟਰ 2003 ਦੀ ਵੋਟਰ ਸੂਚੀ ਨਾਲ ਮੈਪ ਕਰ ਦਿੱਤੇ ਗਏ ਹਨ ਜੋ ਕਿ ਤਕਰੀਬਨ 86.8 ਪ੍ਰਤੀਸ਼ਤ ਬਣਦਾ ਹੈ। ਭਾਵੇਂ ਕਿ ਸਾਰੇ ਵੋਟਰਾਂ ਨੂੰ ਐੱਸ.ਆਈ.ਆਰ ਅਧੀਨ ਫਾਰਮ ਭਰਨਾ ਜਰੂਰੀ ਹੈ, ਫਿਰ ਵੀ ਮੈਪ ਕੀਤੇ ਹੋਏ ਵੋਟਰਾਂ ਲਈ SIR ਦੀ ਪ੍ਰਕਿਰਿਆ ਕਾਫੀ ਆਸਾਨ ਹੋਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵੋਟਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਅਧੀਨ Enumeration Form ਨਹੀਂ ਭਰਦਾ ਹੈ ਤਾ ਉਸ ਨੂੰ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ ਜੋ ਮਿਤੀ 03.08.2026 ਨੂੰ ਪ੍ਰਕਾਸਿਤ ਕੀਤੀ ਜਾਵੇਗੀ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਦੇ ਸਪੈਸ਼ਲ ਇੰਨਟੈਨਸਿਵ ਰਵੀਜ਼ਨ ਵਿੱਚ ਬੀ.ਐਲ.ਓ. ਨੂੰ ਪੂਰਾ ਸਹਿਯੋਗ ਦੇਣ। ਇਸ ਦੇ ਨਾਲ ਨਾਲ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਨਿਯੁਕਤ ਕਰਨ ਲਈ ਅਪੀਲ ਕੀਤੀ ਜਾਂਦੀ ਹੈ। ਰਾਜਨੀਤਿਕ ਪਾਰਟੀਆਂ ਦੀ ਸਪੈਸ਼ਲ ਇੰਨਟੈਨਸਿਵ ਰਵੀਜ਼ਨ ਵਿੱਚ ਸਮੂਲੀਅਤ ਵਧਾਉਣ ਲਈ ਬੀ.ਐਲ.ਏ. ਨੂੰ ਦਿਨ ਵਿੱਚ ਵੱਧ ਤੋਂ ਵੱਧ 50 ਫਾਰਮ ਮੁੱਢਲੀ ਪ੍ਰਕਾਸ਼ਨਾ ਤੱਕ ਜਮ੍ਹਾਂ ਕਰਵਾਉਣ ਦੀ ਮਨਜੂਰੀ ਦਿੱਤੀ ਗਈ ਹੈ।
ਉਨ੍ਹਾਂ ਜਿਲ੍ਹੇ ਦੇ ਸਮੂਹ ਵੋਟਰਾਂ ਨੂੰ ਯਕੀਨ ਦਵਾਇਆ ਜਾਂਦਾ ਹੈ ਕਿ ਸਪੈਸ਼ਲ ਇੰਨਟੈਨਸਿਵ ਰਵੀਜਨ ਪਾਰਦਰਸੀ ਢੰਗ ਨਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਸਮੇਂ ਸਮੇਂ ਤੇ ਵਿਚਾਰ ਵਟਾਂਦਰਾ ਕਰਕੇ ਵੋਟਰਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ। ਵੋਟਰ 1950 ਹੈਲਪਲਾਈਨ ਅਤੇ voters.eci.gov.in ਤੇ ਜਾਣਕਾਰੀ ਅਤੇ ਵੋਟਰ ਸੂਚੀ ਵਿੱਚ ਆਪਣੇ ਇੰਦਰਾਜ ਸਬੰਧੀ ਫਾਰਮ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਜਿਲ੍ਹੇ ਦੇ ਹਰੇਕ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਵੋਟਰ ਸੂਚੀ ਵਿੱਚੋ ਬਾਹਰ ਕਰਨਾ ਹੋਵੇਂਗਾ।
ਇਸ ਤੋਂ ਇਲਾਵਾ ਵੋਟਰਾਂ ਵੱਲੋਂ ਆਪਣਾ Enumeration Form ਭਰਕੇ ECI Website www.eci.gov.in ਜਾਂ ਮੋਬਾਇਲ ਐਪਲੀਕੇਸ਼ਨ ਐਪ ECI Net app ਤੇ ਆਨਲਾਈਨ ਅਪਲੋਡ ਕੀਤਾ ਜਾ ਸਕਦਾ ਹੈ, ਸਬੰਧਿਤ ਬੀ.ਐੱਲ.ਓ ਵੱਲੋਂ ਘਰ ਘਰ ਜਾ ਕੇ ਵੈਰੀਫਾਈ ਕੀਤਾ ਜਾਵੇਗਾ। ਬੀ.ਐੱਲ.ਓਜ਼ ਵੱਲੋਂ ਘਰ ਘਰ ਜਾ ਕੇ ਵੈਰੀਫਾਈ ਦੌਰਾਨ ਵੋਟਰਾਂ ਦਾ ਘਰ ਵਿੱਚ ਨਾ ਮਿਲਣ ਦੀ ਸੂਰਤ ਵਿੱਚ Enumeration Form ਦੀ ਵੰਡ ਲਈ ਸਬੰਧਿਤ ਵੋਟਰਾਂ ਦੇ ਘਰਾਂ ਵਿੱਚ 3 ਵਾਰ ਜਾਵੇਗਾ।