ਫ਼ਤਹਿਗੜ੍ਹ ਸਾਹਿਬ : ਰੋਲ ਆਬਜ਼ਰਵਰ ਵਿਨੈ ਬੁਬਲਾਨੀ ਵੱਲੋਂ ਬੱਸੀ ਪਠਾਣਾ ਹਲਕੇ ਦੇ ਪੋਲਿੰਗ ਬੂਥਾਂ ਦੀ ਕੀਤੀ ਸੁਪਰ ਚੈਕਿੰਗ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਵਿਸ਼ੇਸ਼ ਸਰਸਰੀ ਸੁਧਾਈ(ਐਸ ਐਸ ਆਰ) ਮੁਹਿੰਮ-2027 ਤਹਿਤ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਲਈ ਨਿਯੁਕਤ ਕੀਤੇ ਰੋਲ ਆਬਜ਼ਰਵਰ ਸ੍ਰੀ ਵਿਨੈ ਬੁਬਲਾਨੀ, ਆਈ.ਏ.ਐਸ., ਕਮਿਸ਼ਨਰ, ਪਟਿਆਲਾ ਮੰਡਲ ਪਟਿਆਲਾ ਨੇ ਅੱਜ ਵਿਧਾਨ ਸਭਾ ਚੋਣ ਹਲਕਾ 054-ਬੱਸੀ ਪਠਾਣਾ ਵਿਖੇ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਲਗਾਏ ਸਪੈਸ਼ਲ ਕੈਂਪਾਂ ਦੀ ਸੁਪਰ ਚੈਕਿੰਗ ਕੀਤੀ।

ਰੋਲ ਆਬਜ਼ਰਵਰ ਫਤਹਿਗੜ੍ਹ ਸਾਹਿਬ ਸ਼੍ਰੀ ਵਿਨੈ ਬੁਬਲਾਨੀ ਨੇ ਇਸ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਚੁੰਨੀ ਖੁਰਦ ਦੇ ਬੂਥ ਨੰਬਰ 177, ਸਰਕਾਰੀ ਐਲੀਮੈਂਟਰੀ ਸਕੂਲ ਚੁੰਨੀ ਕਲਾਂ ਦੇ ਬੂਥ ਨੰਬਰ 175, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁੰਨੀ ਕਲਾਂ ਦੇ ਬੂਥ ਨੰਬਰ 173 ਅਤੇ 174 ਅਤੇ ਸਰਕਾਰੀ ਐਲੀਮੈਂਟਰੀ ਸਕੂਲ ਸਰਕਪੜਾ ਦੇ ਬੂਥ ਨੰਬਰ 171 ਦਾ ਦੌਰਾ ਕਰਕੇ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਸਮੁਚੀ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ

ਸ਼੍ਰੀ ਵਿਨੈ ਬੁਬਲਾਨੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਅਤੇ ਵੋਟਰ ਸੂਚੀ ਵਿੱਚ ਮੌਜੂਦ ਕਿਸੇ ਵੀ ਤਰ੍ਹਾਂ ਦੀ ਤਰੁੱਟੀ ਨੂੰ ਦਰੁਸਤ ਕਰਵਾਉਣ ਦਾ ਮੌਕਾ ਪ੍ਰਦਾਨ ਕਰਨ ਲਈ ਇਹ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਅਤੇ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁੱਚਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ।

ਰੋਲ ਆਬਜ਼ਰਵਰ ਵੱਲੋਂ ਵੱਖ -ਵੱਖ ਪੋਲਿੰਗ ਬੂਥਾਂ ਵਿੱਚ ਬਣ ਰਹੀਆਂ ਨਵੀਂਆਂ ਵੋਟਾਂ ਦੀ ਗਿਣਤੀ ਤੇ ਗੌਰ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਅਤੇ ਕਿਸੇ ਅਯੋਗ ਵਿਅਕਤੀ ਦਾ ਨਾਮ ਸ਼ਾਮਲ ਨਾ ਹੋਣਾ ਯਕੀਨੀ ਬਣਾਇਆ ਜਾਵੇ।

ਓਹਨਾਂ ਦੱਸਿਆ ਕੇ ਇਸੇ ਲੜੀ ਤਹਿਤ ਮਿਤੀ 6 ਦਸੰਬਰ 2026 ਨੂੰ ਵੀ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਓਹਨਾ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਆਪਣੀ ਵੋਟ ਬਣਵਾਉਣ ਜਾਂ ਵੋਟਰ ਸੂਚੀ ਵਿੱਚ ਮੌਜੂਦ ਕਿਸੇ ਵੀ ਤਰੁੱਟੀ ਨੂੰ ਦਰੁਸਤ ਕਰਵਾਉਣ।

ਇਸ ਮੌਕੇ ਚੋਣਕਾਰ ਰਜਿਸਰਟੇਸ਼ਨ ਅਫਸਰ ਬੱਸੀ ਪਠਾਣਾ ਸ੍ਰੀਮਤੀ ਦੀਪਜੋਤ ਕੌਰ, ਚੋਣ ਕਾਨੂੰਗੋ ਕੁਲਵਿੰਦਰ ਕੌਰ ਸਮੇਤ ਹੋਰ ਬੀ ਐਲ ਓ ਵੀ ਹਾਜ਼ਰ ਸਨ

Leave a Reply

Your email address will not be published. Required fields are marked *