ਪੋਸਟ ਮੈਟ੍ਰਿਕ ਸਕਾਲਰਸ਼ਿਪ ਹੇਠ 4.77 ਕਰੋੜ ਰੁਪਏ ਜਾਰੀ, ਵੰਚਿਤ ਪਿਛੋਕੜ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਵੱਡੀ ਸਹਾਇਤਾ — ਡਾ. ਬਲਜੀਤ ਕੌਰ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵੰਚਿਤ ਅਤੇ ਪਿੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਰਾਹੀਂ ਆਤਮ-ਨਿਰਭਰ ਬਣਾਉਣ ਲਈ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਚਲ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਹੁਣ ਤੱਕ 4.77 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ, ਤਾਂ ਜੋ ਕੋਈ ਵੀ ਵਿਦਿਆਰਥੀ ਕੇਵਲ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 2 ਲੱਖ 62 ਹਜ਼ਾਰ 373 ਵਿਦਿਆਰਥੀਆਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ  ਅਰਜ਼ੀਆਂ ਦਿੱਤੀਆਂ ਗਈਆਂ ਹਨ, ਜੋ ਇਸ ਗੱਲ ਦਾ ਪ੍ਰਮਾਣ ਹੈ ਕਿ ਸਰਕਾਰ ਦੀਆਂ ਸਿੱਖਿਆ ਕਲਿਆਣ ਯੋਜਨਾਵਾਂ ਵਿਦਿਆਰਥੀਆਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਰਹੀਆਂ ਹਨ।

Leave a Reply

Your email address will not be published. Required fields are marked *