ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਦੀਵਾਨ ਟੋਡਰ ਮੱਲ ਦੀ ਜਹਾਜ਼ ਹਵੇਲੀ ਦਾ ਦੌਰਾ ਕੀਤਾ ਅਤੇ ਚਲ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਫਤਿਹਗੜ੍ਹ ਸਾਹਿਬ ਦੀ ਧਰਤੀ ਨੂੰ ਸਿਜਦਾ ਕਰਦਿਆ ਕਿਹਾ ਕਿ ਇਹ ਹਵੇਲੀ ਕੌਮੀ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਇਸ ਦੀ ਪੁਰਾਤਨ ਦਿੱਖ ਨੂੰ ਬਹਾਲ ਕਰਨ ਲਈ ਜਿਹੜੇ ਵੀ ਯਤਨ ਕਰਨੇ ਪਏ ਕੀਤੇ ਜਾਣਗੇ।

ਸੰਤ ਸੀਚੇਵਾਲ ਨੇ ਦੱਸਿਆ ਕਿ ਦੀਵਾਨ ਟੋਡਰ ਮੱਲ ਫਾਉਂਡੇਸ਼ਨ ਦੇ ਆਗੂ ਭਾਈ ਮਹਿੰਦਰ ਸਿੰਘ ਮਹਿਸਮਪੁਰ ਅਤੇ ਸੰਸਥਾ ਦੇ ਹੋਰ ਅਹੁਦੇਦਾਰਾਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੂੰ ਜਾਣੂ ਕਰਵਾਇਆ ਕਿ ਇਸ ਇਲਾਕੇ ਦਾ ਸੀਵਰੇਜ ਸਿਸਟਮ ਫੇਲ੍ਹ ਹੋ ਚੁੱਕਾ ਹੈ। ਉਸ ਨੂੰ ਦਰੁਸਤ ਕਰਨਾ ਜਰੂਰੀ ਹੈ।ਇੱਸੇ ਤਰ੍ਹਾਂ ਜੀ.ਟੀ ਰੋਡ ਤੋਂ ਜਹਾਜ਼ ਹਵੇਲੀ ਦੇ ਸਾਹਮਣੇਓ ਲੰਘਦੀ 5 ਕਿਲੋਮੀਟਰ ਸੜਕ ਨੂੰ ਚੌੜਾ ਤੇ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਰੇਲਵੇ ਲਾਈਨਾਂ ਹੇਠੋਂ ਦੀ ਰਸਤਾ ਬਣਾੳੇੁਣ ਦੀ ਮੰਗ ਵੀ ਕੀਤੀ।

ਇਸ ਮੌਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਜ਼ਹਾਜ਼ ਹਵੇਲੀ ਦੇ ਪ੍ਜੋਕੈਟ ਦਾ ਸਮੁੱਚਾ ਕੰਮ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਹੋਰਾਂ ਦੇ ਧਿਆਨ ਵਿੱਚ ਹੈ। ਇਸ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਪੁਰਾਤਤਵ ਵਿਭਾਗ,ਪੀ.ਡਬਲਯੂ ਡੀ,ਤਹਿਸੀਲਦਾਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।