ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਸਰਦਾਰ ਪਰਗਟ ਸਿੰਘ, ਗੁਰਦੀਪ ਗਿਰੀ ਮਹਾਰਾਜ ਜੀ ਤੋਂ ਲਿਆ ਆਸ਼ੀਰਵਾਦ

ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ

ਪਠਾਨਕੋਟ: ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਪਰਗਟ ਸਿੰਘ ਜੀ ਨੇ ਪਠਾਨਕੋਟ ਸਥਿਤ ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋ ਕੇ ਗੁਰਦੀਪ ਗਿਰੀ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਤਰੱਕੀ, ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਸਰਬਪੱਖੀ ਵਿਕਾਸ ਲਈ ਕਾਮਨਾ ਕੀਤੀ।

ਇਸ ਮੌਕੇ ਗੁਰਦੀਪ ਗਿਰੀ ਮਹਾਰਾਜ ਜੀ ਨਾਲ ਮੁਲਾਕਾਤ ਦੌਰਾਨ ਸੂਬੇ ਦੀ ਚੜ੍ਹਦੀ ਕਲਾ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ।

ਇਸ ਮੌਕੇ ਮੈਂਬਰ ਪਾਰਲੀਮੈਂਟ ਸ. ਸੁਖਜਿੰਦਰ ਸਿੰਘ ਰੰਧਾਵਾ ਜੀ, ਪੀ.ਸੀ.ਸੀ. ਖ਼ਜ਼ਾਨਚੀ ਅਤੇ ਸਾਬਕਾ ਵਿਧਾਇਕ ਸ੍ਰੀ ਅਮਿਤ ਵਿਜ ਜੀ, ਵਿਧਾਇਕ ਸ੍ਰੀ ਨਰੇਸ਼ ਪੁਰੀ ਜੀ, ਸਾਬਕਾ ਵਿਧਾਇਕ ਸ੍ਰੀ ਜੋਗਿੰਦਰਪਾਲ ਭੋਆ ਜੀ ਅਤੇ ਸ੍ਰੀ ਅਸ਼ੋਕ ਚੌਧਰੀ ਜੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਇਸ ਮੌਕੇ ਸਭ ਨੇ ਗੁਰਦੀਪ ਗਿਰੀ ਮਹਾਰਾਜ ਜੀ ਦਾ ਆਸ਼ੀਰਵਾਦ ਲੈਂਦਿਆਂ ਪੰਜਾਬ ਦੀ ਬਿਹਤਰੀ, ਭਾਈਚਾਰਕ ਸਾਂਝ ਅਤੇ ਸੂਬੇ ਦੀ ਤਰੱਕੀ ਲਈ ਅਰਦਾਸ ਕੀਤੀ।

Leave a Reply

Your email address will not be published. Required fields are marked *