ਸੌਂਦ ਨੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ

ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫਾਜ਼ਿਲਕਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਗੁਲਾਬਾ ਭੈਣੀ ਅਤੇ ਇਸ ਦੀਆਂ ਢਾਣੀਆਂ ਦਾ ਦੌਰਾ ਕੀਤਾ। ਉਨ੍ਹਾਂ ਪੀੜਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਦੀ ਵੰਡ ਵੀ ਕੀਤੀ ਜੋ ਕਿ ਉਹ ਆਪਣੇ ਨਾਲ ਬੇੜੀ ਵਿੱਚ ਲੈ ਕੇ ਗਏ ਸਨ। ਸੌਂਦ ਨੇ ਕਿਹਾ ਕਿ ਆਫ਼ਤ ਦੀ ਇਸ ਘੜੀ ਪੰਜਾਬ ਸਰਕਾਰ ਹਰੇਕ ਪੀੜ੍ਹਤ ਨਾਲ ਮੋਢੇ ਨਾਲ ਮੋਢਾ ਜੋੜਕੇ ਖੜ੍ਹੀ ਹੈ।

ਇਸ ਤੋਂ ਪਹਿਲਾਂ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ ਹੜ੍ਹਾਂ ਦੀ ਸਥਿਤੀ ਬਾਬਤ ਵਿਸਥਾਰ ਵਿੱਚ ਰਿਪੋਰਟ ਲਈ ਅਤੇ ਨਿਰਦੇਸ਼ ਦਿੱਤੇ ਕਿ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਤੱਕ ਹਰ ਤਰ੍ਹਾਂ ਦੀ ਸਰਕਾਰੀ ਮਦਦ ਨਿਰਵਿਘਨ ਤਰੀਕੇ ਨਾਲ ਪੁੱਜਦੀ ਕੀਤੀ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਮੁਸੀਬਤ ਦੀ ਇਸ ਘੜੀ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਸਹਾਇਤਾ ਲਈ ਆਮ ਲੋਕ, ਸੰਸਥਾਵਾਂ ਅਤੇ ਗੈਰ ਸਰਕਾਰੀ ਸੰਗਠਨ ਮਦਦ ਦਾ ਹੱਥ ਵਧਾਉਣ।

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਬੈਠਕ ਦੌਰਾਨ  ਉਨ੍ਹਾਂ ਦੇ ਨਾਲ ਐਸ.ਐਸ.ਪੀ. ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿ) ਸੁਭਾਸ਼ ਚੰਦਰ, ਐਸ.ਡੀ.ਐਮ. ਵੀਰਪਾਲ ਕੌਰ ਅਤੇ ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ ਹਾਜਰ ਸਨ।

Leave a Reply

Your email address will not be published. Required fields are marked *