ਐਸ.ਸੀ.ਕਮਿਸਨ ਵਲੋਂ ਡਿਪਟੀ ਕਮਿਸ਼ਨਰ ਪਟਿਆਲਾ ਤਲਬ

ਚੰਡੀਗੜ੍ਹ, 1 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਠੋਈ ਕਲਾਂ ਦੀ ਸ਼ਾਮਲਾਤ ਜ਼ਮੀਨ ਦਾ ਕਬਜ਼ਾ ਅਨੁਸੂਚਿਤ ਵਰਗ ਦੇ ਲੋਕਾਂ ਨੂੰ ਬਣਦੀ ਸਰਕਾਰੀ ਫੀਸ ਜਮ੍ਹਾਂ ਕਰਵਾਉਣ ਦੇ ਬਾਵਜੂਦ ਕਬਜ਼ਾ ਨਾ ਦਿਵਾਉਣ ਅਤੇ  ਪਿੰਡ ਨਿਆਲ ਦੇ ਟਰੱਕ ਡਰਾਈਵਰ ਖੁਦਕੁਸ਼ੀ ਦੇ ਮਾਮਲੇ  ਤੋਂ ਬਾਅਦ ਲੱਗੇ ਧਰਨੇ ਸਬੰਧੀ ਦਾ ਸੂ ਮੋਟੋ ਨੋਟਿਸ ਲਿਆ ਹੈ।

ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਮਾਮਲਿਆਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਜਾਣਕਾਰੀ ਹਾਸਿਲ ਕਰਨ ਲਈ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੂੰ 5 ਅਗਸਤ 2025 ਨੂੰ ਨਿੱਜੀ ਤੌਰ ਤੇ ਤਲਬ ਕੀਤੀ ਹੈ।

ਟਰੱਕ ਡਰਾਈਵਰ ਖੁਦਕੁਸ਼ੀ ਦ ਮਾਮਲੇ  ਵਿਚ ਮ੍ਰਿਤਕ ਹਰਪ੍ਰੀਤ ਸਿੰਘ ਅਨੁਸੂਚਿਤ ਵਰਗ ਨਾਲ ਸਬੰਧ ਰੱਖਦਾ ਹੈ ਅਤੇ ਇਸ ਮਾਮਲੇ ਵਿਚ ਮ੍ਰਿਤਕ ਦੇ ਪਰਿਵਾਰ ਵਲੋਂ ਬੀਤੇ 6 ਦਿਨਾਂ ਤੋਂ ਲਾਸ਼ ਸੜਕ ਵਿਚਕਾਰ ਰੱਖ ਕੇ ਧਰਨਾ ਲਗਾਇਆ ਗਿਆ ਹੈ।

Leave a Reply

Your email address will not be published. Required fields are marked *