ਜਾਗਰੂਕਤਾ ਪ੍ਰੋਗਰਾਮ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦੇ ਖੇਤੀ ਵਿਗਿਆਨ ਕੇਂਦਰ ਫਾਜ਼ਿਲਕਾ ਦੇ ਵਿਗਿਆਨੀ

ਖੇਤੀ ਵਿਗਿਆਨ ਕੇਂਦਰ (ਕੇਵੀਕੇ), ਫਾਜ਼ਿਲਕਾ ਵੱਲੋਂ ਪਿੰਡ ਬਹਾਵਲਬਾਸੀ ਅਤੇ ਕੇਰਾ ਖੇੜਾ ਵਿੱਚ “ਖੇਤ ਬਚਾਓ ਮੁਹਿੰਮ” ਦੇ ਤਹਿਤ ਕਿਸਾਨਾਂ ਲਈ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦਾ ਉਦੇਸ਼ ਕਿਸਾਨਾਂ ਨੂੰ ਮਿੱਟੀ ਸਿਹਤ ਸੰਭਾਲ, ਕੁਦਰਤੀ ਸਰੋਤਾਂ ਦੇ ਸਥਾਈ ਵਰਤੋਂ ਅਤੇ ਮਨੁੱਖੀ ਸਿਹਤ ਸੁਧਾਰ ਪ੍ਰਤੀ ਜਾਗਰੂਕ ਕਰਨਾ ਸੀ।

ਪ੍ਰੋਗਰਾਮ ਦੌਰਾਨ ਡਾ. ਰੂਪਿੰਦਰ ਕੌਰ ਅਤੇ ਡਾ. ਪ੍ਰਕਾਸ਼ ਚੰਦ ਗੁਰਜਰ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਮਿੱਟੀ ਅਤੇ ਪਾਣੀ ਦੀ ਜਾਂਚ ਕਰਵਾਉਣ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਿੱਟੀ ਅਤੇ ਪਾਣੀ ਦੀ ਜਾਂਚ ਦੇ ਆਧਾਰ ‘ਤੇ ਖਾਦਾਂ ਦਾ ਸੰਤੁਲਿਤ ਇਸਤੇਮਾਲ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਬਣੀ ਰਹਿੰਦੀ ਹੈ, ਪੈਦਾਵਾਰ ਦੀ ਲਾਗਤ ਘੱਟ ਹੁੰਦੀ ਹੈ ਅਤੇ ਫ਼ਸਲ ਦੀ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ।

ਵਿਗਿਆਨੀਆਂ ਨੇ ਕਿਸਾਨਾਂ ਨੂੰ ਹਰੀ ਖਾਦ [ਗ੍ਰੀਨ ਮੈਨਿਊਰਿੰਗ] ਦੀ ਖੇਤੀ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਇਸਦੇ ਫਾਇਦਿਆਂ ‘ਤੇ ਚਾਨਣਾ ਪਾਇਆ। ਇਸ ਦੇ ਨਾਲ ਹੀ ਪਸ਼ੂ ਪਾਲਣ ਅਤੇ ਵਰਮੀ ਕੰਪੋਸਟ ਉਤਪਾਦਨ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੰਦੇ ਹੋਏ ਦੱਸਿਆ ਕਿ ਖੇਤੀ ਅਤੇ ਪਸ਼ੂ ਪਾਲਣ ਦੇ ਏਕੀਕ੍ਰਿਤ ਮਾਡਲ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਦੇ ਨਾਲ-ਨਾਲ ਖੇਤਾਂ ਵਿੱਚ ਜੈਵਿਕ ਪਦਾਰਥਾਂ ਦੀ ਮਾਤਰਾ ਵੀ ਵਧਾਈ ਜਾ ਸਕਦੀ ਹੈ।

Leave a Reply

Your email address will not be published. Required fields are marked *