ਐਸ.ਡੀ.ਐਮ.ਅਮਲੋਹ ਵੱਲੋਂ ਇਨੁਮੀਰੇਸ਼ਨ ਫਾਰਮ ਭਰਨ ਦੀ ਪ੍ਰਕਿਰਿਆ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ.ਸੋਨਾ ਥਿੰਦ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਦੇ ਚੱਲ ਰਹੇ ਕੰਮ ਵਿੱਚ ਹੋਰ ਤੇਜੀ ਲਿਆਉਣ ਲਈ ਐਸ.ਡੀ.ਐਮ ਅਮਲੋਹ ਸ੍ਰੀਮਤੀ ਹਰਵੀਰ ਕੌਰ ਵੱਲੋਂ ਹਲਕਾ ਅਮਲੋਹ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ।

ਇਸ ਮੌਕੇ ਐਸ.ਡੀ.ਐਮ. ਸ੍ਰੀਮਤੀ ਹਰਵੀਰ ਕੌਰ ਨੇ ਬਜ਼ੁਰਗਾਂ, ਘੱਟ ਪੜ੍ਹੇ-ਲਿਖੇ ਅਤੇ ਹੋਰ ਲੋੜਵੰਦ ਵੋਟਰਾਂ ਨੂੰ ਇਨੁਮੀਰੇਸ਼ਨ ਫਾਰਮ ਭਰਨ ਵਿੱਚ ਨਿੱਜੀ ਸਹਾਇਤਾ ਵੀ ਦਿੱਤੀ, ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਵੋਟਰਾਂ ਨੂੰ ਐਸ.ਆਈ.ਆਰ. ਸਬੰਧੀ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਵੱਧ ਤੋਂ ਵੱਧ ਯੋਗ ਵੋਟਰਾਂ ਦੇ ਇਨੁਮੀਰੇਸ਼ਨ ਫਾਰਮ ਭਰਵਾਉਣ ਅਤੇ ਵੋਟਰ ਸੂਚੀ ਨੂੰ ਸ਼ੁੱਧ ਤੇ ਸਹੀ ਬਣਾਉਣਾ ਹੈ ਇਸ ਲਈ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਨਾਗਰਿਕ ਇਸ ਮੁਹਿੰਮ ਨਾਲ ਜੁੜ ਸਕਣ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੀ.ਐਲ.ਓ. ਨਾਲ ਸੰਪਰਕ ਕਰਕੇ ਜਾਂ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਆਪਣੇ ਅਤੇ ਆਪਣੇ ਪਰਿਵਾਰ ਦੇ ਯੋਗ ਮੈਂਬਰਾਂ ਦੇ ਇਨੁਮੀਰੇਸ਼ਨ ਫਾਰਮ ਸਮੇਂ ਸਿਰ ਭਰਨ ਨੂੰ ਯਕੀਨੀ ਬਣਾਉਣ ਅਤੇ ਵੋਟਰ ਸੂਚੀ ਨੂੰ ਸਹੀ ਤੇ ਸ਼ੁੱਧ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ।

Leave a Reply

Your email address will not be published. Required fields are marked *