ਐਸਡੀਐਮ ਫਾਜਿਲਕਾ ਅਧਿਕਾਰੀਆਂ ਤੇ ਨੁਮਾਇੰਦਿਆਂ ਨੂੰ ਨਾਲ ਲੈ ਪਹੁੰਚੇ ਸਾਬੂਆਣਾ, ਬਾਰੇਕਾ ਤੇ ਲੱਖੇਵਾਲੀ ਢਾਬ

ਜਲ ਨਿਕਾਸੀ ਕਾਰਜਾਂ ਦਾ ਲਿਆ ਜਾਇਜਾ, ਕਿਸਾਨਾਂ ਨਾਲ ਵੀ ਕੀਤੀ ਗੱਲਬਾਤ
ਫਾਜ਼ਿਲਕਾ  6 ਅਗਸਤ
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਐਸਡੀਐਮ ਫਾਜ਼ਿਲਕਾ ਮੈਡਮ ਵੀਰਪਾਲ ਕੌਰ ਲਗਾਤਾਰ ਪਿੰਡਾਂ ਵਿਚ ਜਾ ਕੇ ਬਾਰਿਸ਼ਾਂ ਕਰਕੇ ਪੈਦਾ ਹੋਈ ਸਥਿਤੀ ਦਾ ਜਾਇਜਾ ਲੈ ਕੇ ਰਹੇ ਹਨ ਤੇ ਜਲ ਨਿਕਾਸੀ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਜਲਦ ਤੋਂ ਜਲਦ ਸਥਿਤੀ ਨੂੰ ਕਾਬੂ ਪਾਇਆ ਜਾ ਸਕੇ। ਇਸ ਮੌਕੇ ਵਿਧਾਇਕ ਫਾਜਿਲਕਾ ਦੇ ਪਿਤਾ ਖਜਾਨ ਸਿੰਘ, ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ ਤੇ ਉਨ੍ਹਾਂ ਦੀ ਟੀਮ ਨਾਲ ਮੌਜੂਦ ਸੀ।


ਪਿੰਡ ਸਾਬੂਆਣਾ, ਲੱਖੇ ਵਾਲੀ ਢਾਬ, ਬਾਰੇਕਾ ਅਤੇ ਹੋਰ ਪਿੰਡਾਂ ਵਿੱਚ ਦੌਰੇ ਦੌਰਾਨ ਐਸ.ਡੀ.ਐਮ. ਨੇ ਕਿਹਾ ਕਿ ਡਰੇਨਜ ਵਿਭਾਗ ਦੀਆਂ ਟੀਮਾਂ ਲਗਾਤਾਰ ਪਾਣੀ ਕੱਢਣ ਦਾ ਕਾਰਜ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਥਿਤੀ ਨੂੰ ਆਮ ਵਾਂਗ ਕਰਨ ਲਈ ਪ੍ਰਸ਼ਾਸਨ ਲਗਾਤਾਰ ਉਪਰਾਲੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨਹਿਰਾਂ ਵਿਚ ਪਾਣੀ ਦੀ ਸਪਲਾਈ ਵੀ ਪਿਛੋ ਰੋਕ ਦਿੱਤੀ ਗਈ ਹੈ ਤਾਂ ਜੋ ਪਹਿਲਾਂ ਖੜੇ ਪਾਣੀ ਦੀ ਨਿਕਾਸੀ ਹੋ ਸਕੇ।
ਉਨ੍ਹਾਂ ਪਿੰਡਾਂ ਦਾ ਜਾਇਜਾ ਲੈਣ ਮੌਕੇ ਕਿਸਾਨਾਂ ਨਾਲ ਵੀ ਗਲਬਾਤ ਕੀਤੀ ਅਤੇ ਭਰੋਸਾ ਦਵਾਇਆ ਕਿ ਕਿਸਾਨਾਂ ਦਾ ਹਰ ਪੱਖੋਂ ਸਹਿਯੋਗ ਕੀਤਾ ਜਾਵੇਗਾ।

Leave a Reply

Your email address will not be published. Required fields are marked *