ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀਆਂ ਹਦਾਇਤਾਂ ਦੇ ਮੱਦੇਨਜਰ ਸਬੰਧਤ ਐਸ.ਡੀ.ਐਮ. ਵੱਲੋਂ ਸਬ ਡਵੀਜਨ ਦੇ ਅਧਿਕਾਰੀਆਂ ਨਾਲ ਸਾਉਣੀ ਸੀਜ਼ਨ 2025 ਦੇ ਮਦੇਨਜਰ ਝੋਨੇ ਦੀ ਪਰਾਲੀ ਤੇ ਰਹਿੰਦ-ਖੁਹੰਦ ਨੂੰ ਅੱਗ ਲਗਾਉਣ ਤੋਂ ਰੋਕਣ ਸਬੰਧੀ ਵੱਖ-ਵੱਖ ਗਤੀਵਿਧੀਆਂ ਰਾਹੀਂ ਜਾਗਰੂਕਤਾ ਫੈਲਾਉਣ ਸਬੰਧੀ ਮੀਟਿੰਗ ਕੀਤੀ ਗਈ। ਇਸੇ ਲੜੀ ਤਹਿਤ ਐਸ.ਡੀ.ਐਮ. ਜਲਾਲਾਬਾਦ ਸ੍ਰੀ ਕੰਵਰਜੀਤ ਸਿੰਘ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।

ਐਸ.ਡੀ.ਐਮ. ਜਲਾਲਾਬਾਦ ਨੇ ਸਬੰਧਤ ਬਲਾਕ ਖੇਤੀਬਾੜੀ ਅਫਸਰ ਨੂੰ ਆਦੇਸ਼ ਦਿੱਤੇ ਕਿ ਸਾਉਣੀ ਸੀਜ਼ਨ 2025 ਦੋਰਾਨ ਸਬ-ਡਵੀਜ਼ਨ ਜਲਾਲਾਬਾਦ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਣ ਸਬੰਧੀ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਏ.ਡੀ.ਓਜ਼ ਪਿੰਡਾਂ ਵਿੱਚ ਜਾ ਕੇ ਨੁੱਕੜ ਮੀਟਿੰਗਾਂ , ਜਾਗਰੂਕਤਾ ਕੈਂਪ ਲਗਾ ਕੇ ਕਿਸਾਨ ਵੀਰਾਂ ਨੂੰ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ੁੱਧ ਤੇ ਬਿਮਾਰੀਆਂ ਮੁਕਤ ਵਾਤਾਵਰਣ ਦੀ ਪ੍ਰਾਪਤੀ ਲਈ ਪਰਾਲੀ ਨੂੰ ਅਗ ਲਗਾਉਣ ਤੋਂ ਪਰਹੇਜ ਕੀਤਾ ਜਾਵੇ।

ਸ੍ਰੀ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਅੱਗ ਲਗਾਉਣ ਨਾਲ ਜਮੀਨ ਨੂੰ ਹੋਣ ਵਾਲੇ ਨੁਕਸਾਨਾਂ ਸਬੰਧੀ ਵੀ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਧਰਤੀ ਦੀ ਉਪਜਾਉ ਸ਼ਕਤੀ ਘੱਟਦੀ ਹੈ ਤੇ ਜਰੂਰੀ ਤੱਤ ਵੀ ਮਰ ਜਾਂਦੇ ਹਨ ਜਿਸ ਨਾਲ ਅਗਲੇਰੀ ਫਸਲ ਦੇ ਝਾੜ *ਤੇ ਵੀ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਤੇ ਰਹਿੰਦ-ਖੁੰਹਦ ਨੂੰ ਅਗ ਲਗਾਉਣ ਨਾਲ ਜੋ ਧੂੰਆ ਉਠਦਾ ਹੈ ਉਹ ਵੀ ਸਾਡੀ ਸਿਹਤ *ਤੇ ਮਾੜਾ ਅਸਰ ਪਾਉਂਦਾ ਹੈ। ਇਸ ਲਈ ਝੋਨੇ ਦੀ ਪਰਾਲੀ ਤੇ ਰਹਿੰਦ-ਖੂਹੰਦ ਨੂੰ ਜਮੀਨ ਵਿਚ ਹੀ ਰਲਾਉਣ ਦੀ ਤਰਜੀਹ ਦੇਣੀ ਚਾਹੀਦੀ ਹੈ, ਇਸ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ।
