ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਹਲਕਾ ਜਲਾਲਾਬਾਦ ਦੇ ਪਿੰਡ
ਢਿਪਾਂ ਵਾਲੀ, ਮੂਲਿਆਂ ਵਾਲੀ, ਮਾਹੂਆਣਾ ਬੋਦਲਾ, ਜੰਡਵਾਲਾ ਭੀਮੇਸ਼ਾਹ, ਭੰਬਾ ਵੱਟੂ ਹਿਠਾੜ ਅਤੇ ਲੱਖੇ ਕੇ ਮੁਸਾਹਿਬ ‘ਚ ‘ਨਸ਼ਾ ਮੁਕਤੀ ਯਾਤਰਾ’ ਤਹਿਤ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਯਾਤਰਾ ਦੌਰਾਨ ਸ੍ਰੀ. ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਸਮੂਹ ਹਾਜ਼ਰੀਨਾਂ ਨੂੰ ਨਸ਼ਾ ਮੁਕਤੀ ਦੀ ਸਹੁੰ ਚੁਕਾਈ।

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪਿੰਡ ਵਾਸੀਆਂ ਦੇ ਸਾਂਝੇ ਉਪਰਾਲੇ ਨਾਲ ਨਸ਼ਿਆਂ ਦੇ ਖ਼ਾਤਮੇ ਵਿਰੁੱਧ ਜੰਗ ਲਗਾਤਾਰ ਜਾਰੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਫੌਰੀ ਕਰਵਾਈ ਕਰਨ ਲਈ ਪੁਲਿਸ ਨੂੰ ਖੁੱਲੀ ਛੋਟ ਦਿੱਤੀ ਗਈ ਹੈ।
‘ਨਸ਼ਾ ਮੁਕਤੀ ਯਾਤਰਾ’ ਦਾ ਮੰਤਵ ਸਾਂਝਾ ਕਰਦਿਆਂ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ, ਵਾਰਡਾਂ, ਗਲੀ, ਮੁਹੱਲਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਤਸਕਰਾਂ ਸਬੰਧੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ।
ਇਸ ਮੌਕੇ ਆਪ ਆਗੂ, ਪਿੰਡਾਂ ਦੇ ਸਰਪੰਚ ਤੇ ਹੋਰ ਅਹੁਦੇਦਾਰ, ਬਲਾਕ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।
ਬਾਕਸ ਵਿੱਚ ਪ੍ਰਸਤਾਵਿਤ
ਵਿਧਾਇਕ ਜਲਾਲਾਬਾਦ ਨੇ ਅਰਨੀਵਾਲਾ ਤੋਂ ਮਾਹੂਆਣਾ ਬੋਦਲਾ ਅਤੇ ਜੰਡਵਾਲਾ ਭੀਮੇਸ਼ਾਹ ਤੋਂ ਸੰਮੇਵਾਲੀ ਲਿੰਕ ਸੜਕ ਦੀ ਰਿਪੇਅਰ ਦੇ ਕੰਮ ਦਾ ਰੱਖਿਆ ਨਹੀਂ ਪੱਥਰ

ਜਲਾਲਾਬਾਦ 14 ਅਗਸਤ 2025…
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ਹੈ! ਪਿੰਡਾਂ ਨੂੰ ਸ਼ਹਿਰੀ ਦਿੱਖ ਪ੍ਰਦਾਨ ਕਰਨ ਲਈ ਜਿੱਥੇ ਪਿੰਡਾਂ ਵਿੱਚ ਗਲੀਆਂ ਤੇ ਨਾਲੀਆਂ ਪੱਕੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਪਿੰਡਾਂ ਨੂੰ ਜਾਣ ਵਾਲੀਆਂ ਲਿੰਕ ਸੜਕਾਂ ਨੂੰ ਵੀ ਪੱਕਾ ਕਰਨ ਦੇ ਨਾਲ ਨਾਲ ਸੜਕਾਂ ਨੂੰ ਰਿਪੇਅਰ ਵੀ ਕੀਤਾ ਜਾ ਰਿਹਾ ਹੈ! ਇਹ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸੀ ਜਗਦੀਪ ਕੰਬੋਜ ਗੋਲਡੀ ਨੇ ਅਰਨੀਵਾਲਾ ਤੋਂ ਮਾਹੂਆਣਾ ਬੋਦਲਾ
ਤੇ ਜੰਡਵਾਲਾ ਭੀਮੇਸ਼ਾਹ ਤੋਂ ਸੰਮੇਵਾਲੀ ਲਿੰਕ ਸੜਕ ਦੀ ਰਿਪੇਅਰ ਦੇ ਕੰਮ ਦਾ ਨੀਹ ਪੱਥਰ ਰੱਖਣ ਮੌਕੇ ਕੀਤਾ!
ਵਿਧਾਇਕ ਜਲਾਲਾਬਾਦ ਨੇ ਕਿਹਾ ਕਿ ਅਰਨੀਵਾਲਾ ਤੋਂ ਮਾਹੂਆਣਾ ਬੋਦਲਾ ਤੇ ਜੰਡ ਵਾਲਾ ਭੀਮੇ ਸਾਹ ਤੋਂ ਸੰਮੇ ਵਾਲੀ ਜਾਣ ਵਾਲੀ ਸੜਕ ਟੁੱਟੀ ਹੋਣ ਕਾਰਨ ਇਥੋਂ ਲੰਘਣ ਵਾਲੇ ਰਾਹੀਗਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਲੋਕਾਂ ਵੱਲੋਂ ਉਨਾਂ ਤੋਂ ਮੰਗ ਵੀ ਕੀਤੀ ਗਈ ਕਿ ਇਸ ਸੜਕ ਦੀ ਰਿਪੇਅਰ ਕਰਵਾਈ ਜਾਵੇ ਤਾਂ ਜੋ ਉਨਾਂ ਨੂੰ ਆਉਣ ਜਾਣ ਵਿੱਚ ਕੋਈ ਦਿੱਕਤ ਨਾ ਹੋਵੇ ਤੇ ਉਹ ਆਸਾਨੀ ਨਾਲ ਆਪਣਾ ਸਫਰ ਤੈਅ ਕਰ ਸਕਣ! ਉਨ੍ਹਾਂ ਕਿਹਾ ਕਿ ਹਲਕੇ ਵਾਸੀਆਂ ਦੀ ਮੰਗ ਨੂੰ ਦੇਖਦਿਆਂ ਹੋਇਆਂ ਅੱਜ ਜੰਡ ਵਾਲਾ ਨਸ਼ਾ ਤੋਂ ਛੰਮੇ ਵਾਲੀ ਜਾਣ ਵਾਲੀ ਲਿੰਕ ਸੜਕ ਦੀ ਰਿਪੇਅਰ ਦੇ ਕੰਮ ਦਾ ਨੀਹ ਪੱਥਰ ਰੱਖ ਦਿੱਤਾ ਗਿਆ ਹੈ!