ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਸਾਨੂੰ ਹਮੇਸ਼ਾਂ ਆਜ਼ਾਦੀ, ਧਰਮ ਤੇ ਇਨਸਾਫ਼ ਲਈ ਲੜਨ ਦੀ ਪ੍ਰੇਰਣਾ ਦਿੱਤੀ – ਮੰਤਰੀ ਤਰੁਨਪ੍ਰੀਤ ਸੌਂਦ

ਖੰਨਾ 10 ਅਕਤੂਬਰ ()-ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੇ 350 ਸਾਲਾਂ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਮੁੱਖ ਰੱਖਦੇ ਹੋਏ ਅੱਜ ਜ਼ਿਲਾ ਗੁਰਦਾਸਪੁਰ ਅਤੇ ਜ਼ਿਲਾ ਅੰਮ੍ਰਿਤਸਰ ਦੀ ਵਿਸ਼ਾਲ ਰੀਵਿਊ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਇਸ ਮੀਟਿੰਗ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ। ਮੀਟਿੰਗ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਦੀਪਕ ਬਾਲੀ (ਐਡਵਾਈਜ਼ਰ ਟੂਰਿਜ਼ਮ ਅਤੇ ਕਲਚਰ ਵਿਭਾਗ), ਆਪ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਜਸਵਿੰਦਰ ਸਿੰਘ, ਗੁਰਦਾਸਪੁਰ ਜ਼ਿਲਾ ਪ੍ਰਧਾਨ ਅਤੇ ਪਲਾਨਿੰਗ ਬੋਰਡ ਚੇਅਰਮੈਨ ਜੋਬਨ ਰੰਧਾਵਾ ਸਮੇਤ ਵੱਖ-ਵੱਖ ਹਲਕਾ ਇੰਚਾਰਜ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

ਇਸ ਮੌਕੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰ ਜੀਤ ਸਿੰਘ, ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ, ਐਸਐਸਪੀ ਗੁਰਦਾਸਪੁਰ ਅਦਿਤਯਾ ਕੁਮਾਰ, ਐਸਐਸਪੀ ਬਟਾਲਾ ਸੋਹੇਲ ਮੀਰ ਅਤੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਵਿਭਾਗਾਂ ਨੇ ਸਮਾਗਮ ਦੇ ਸੁਰੱਖਿਆ, ਲੋਜਿਸਟਿਕਸ ਅਤੇ ਹੋਰ ਕਾਰਜਾਂ ਦੀ ਤਿਆਰੀ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਾਨੂੰ ਹਮੇਸ਼ਾਂ ਆਜ਼ਾਦੀ, ਧਰਮ ਤੇ ਇਨਸਾਫ਼ ਲਈ ਲੜਨ ਦੀ ਪ੍ਰੇਰਣਾ ਦਿੰਦੀ ਹੈ। ਸਰਕਾਰ ਇਸ ਸਮਾਗਮ ਨੂੰ ਸਰਵੋਤਮ ਢੰਗ ਨਾਲ ਮਨਾਉਣ ਲਈ ਹਰ ਸੰਭਵ ਪ੍ਰਬੰਧ ਕਰ ਰਹੀ ਹੈ। ਲੋਕਾਂ ਨੂੰ ਆਸਾਨੀ, ਸੁਰੱਖਿਆ ਅਤੇ ਸੁਵਿਧਾ ਦਿੰਦੇ ਹੋਏ ਸਮਾਗਮ ਕਰਵਾਇਆ ਜਾਵੇਗਾ।

ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ, ਸੁਰੱਖਿਆ ਉਪਾਅ ਅਤੇ ਪ੍ਰਬੰਧਾਂ ਬਾਰੇ ਵਿਸ਼ੇਸ਼ ਰੀਵਿਊ ਕੀਤਾ ਗਿਆ। ਸਾਰੇ ਅਹੁਦੇਦਾਰਾਂ ਨੇ ਆਪਣੀਆਂ ਟੀਮਾਂ ਨੂੰ ਸਮਾਗਮ ਸਫਲ ਅਤੇ ਸ਼ਾਨਦਾਰ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।

Leave a Reply

Your email address will not be published. Required fields are marked *