ਯੁੱਧ ਨਸ਼ਿਆਂ ਵਿਰੁੱਧ ਦੇ ਛੇ ਮਹੀਨੇ: 1129 ਕਿਲੋਗ੍ਰਾਮ ਹੈਰੋਇਨ ਸਮੇਤ 27,796 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ ’ ਦੇ ਛੇ ਮਹੀਨੇ ਪੂਰੇ ਹੋ ਗਏ ਹਨ, ਜਿਸ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 27,796 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 17,957 ਐਫ਼.ਆਈ.ਆਰਜ਼. ਦਰਜ ਕੀਤੀਆਂ ਗਈਆਂ  ਅਤੇ 1129 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ  ਤੱਕ ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ, ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਆਂ ਵਿੱਚ ਰੋਜ਼ਾਨਾ ਅਧਾਰ ’ਤੇ ਇੱਕੋ ਸਮੇਂ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ- ਕਮੇਟੀ ਦਾ ਗਠਨ ਵੀ ਕੀਤਾ ਹੈ।

ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਨ੍ਹਾਂ ਕਾਰਵਾਈਆਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ, ਨੇ ਖੁਲਾਸਾ ਕੀਤਾ ਕਿ 1129 ਕਿਲੋਗ੍ਰਾਮ ਹੈਰੋਇਨ ਤੋਂ ਇਲਾਵਾ, ਪੁਲਿਸ ਨੇ 384 ਕਿਲੋਗ੍ਰਾਮ ਅਫੀਮ, 232 ਕੁਇੰਟਲ ਭੁੱਕੀ, 29 ਕਿਲੋਗ੍ਰਾਮ ਚਰਸ, 430 ਕਿਲੋਗ੍ਰਾਮ ਗਾਂਜਾ, 6.3 ਕਿਲੋਗ੍ਰਾਮ ਆਈ.ਸੀ.ਈ., 33 ਲੱਖ ਨਸ਼ੀਲੀਆਂ ਗੋਲੀਆਂ ਅਤੇ 12.44 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

ਦਿਨ 184 ਦੇ ਨਤੀਜਿਆਂ ਦੇ ਵੇਰਵੇ ਸਾਂਝੇ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 58 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.4 ਕਿਲੋਗ੍ਰਾਮ ਹੈਰੋਇਨ, 4087 ਨਸ਼ੀਲੀਆਂ ਗੋਲੀਆਂ ਅਤੇ 2300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ 67 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 309 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਨਾਲ ਸੂਬੇ ਭਰ ਵਿੱਚ 43 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 337 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਰਾਜ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ

Leave a Reply

Your email address will not be published. Required fields are marked *