ਚੰਡੀਗੜ੍ਹ, 26 ਅਕਤੂਬਰ 2025:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਸਵਰਗੀ ਵਾਈ. ਪੂਰਨ ਕੁਮਾਰ ਆਈਪੀਐਸ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਵਾਈ. ਪੂਰਨ ਕੁਮਾਰ ਆਈਪੀਐਸ ਦੇ ਬੇਵਕਤੀ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ਉਨ੍ਹਾਂ ਦੇ ਦੇਸ਼ ਦੀ ਭਲਾਈ ਲਈ ਕੀਤੇ ਗਏ ਕੰਮਾਂ ਨੂੰ ਹਮੇਸ਼ਾ ਯਾਦ ਰੱਖੇਗਾ।
ਸੰਧਵਾਂ ਨੇ ‘ਆਪ’ ਦੇ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਦਾ ਸੰਦੇਸ਼ ਵੀ ਪਹੁੰਚਾਇਆ, ਜਿਨ੍ਹਾਂ ਨੇ ਦੁਖੀ ਪਰਿਵਾਰ ਨਾਲ ਦਿਲੋਂ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਅਸੀਂ ਇਸ ਦੁੱਖ ਦੀ ਘੜੀ ਵਿੱਚ ਹਮੇਸ਼ਾ ਸਵਰਗੀ ਵਾਈ. ਪੂਰਨ ਕੁਮਾਰ ਆਈਪੀਐਸ ਦੇ ਪਰਿਵਾਰ ਦੇ ਨਾਲ ਖੜ੍ਹੇ ਹਾਂ।
ਸਪੀਕਰ ਸੰਧਵਾਂ ਨੇ ਪ੍ਰਮਾਤਮਾ ਅੱਗੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਪਰਮਾਤਮਾ ਦੁਖੀ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦੀ ਤਾਕਤ ਦੇਵੇ। ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ।