ਪੰਜਾਬ ਵਿਧਾਨ ਸਭਾ ਵਿੱਚ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਦੇ ਸੰਚਾਲਨ ਦੇ ਨਿਯਮਾਂ ਦੇ ਨਿਯਮ 16 ਦੇ ਦੂਜੇ ਉਪਬੰਧ ਦੇ ਤਹਿਤ, ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ, ਜਿਸ ਨੂੰ 10 ਅਗਸਤ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਨੂੰ 22 ਅਕਤੂਬਰ, 2026, ਵੀਰਵਾਰ ਨੂੰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਉਣ ਦੀ ਖੁਸ਼ੀ ਪ੍ਰਗਟ ਕੀਤੀ ਹੈ। ਸੰਭਾਵਿਤ ਮਿਤੀ ਅਨੁਸਾਰ ਪ੍ਰੋਗਰਾਮ ਹੇਠਾਂ ਦਿੱਤਾ ਗਿਆ ਹੈ।