ਫਾਜ਼ਿਲਕਾ 9 ਸਤੰਬਰ 2025…
ਸਿਵਲ ਸਰਜਨ ਡਾ. ਰਾਜ ਕੁਮਾਰ ਦੀ ਉਚੇਚੀ ਨਿਗਰਾਨੀ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕਵਿਤਾ ਸਿੰਘ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜ਼ਿਲਕਾ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀਆਂ ਲਈ ਸਪੈਸ਼ਲ ਕੈਂਪ ਲਗਾਏ ਗਏ।
ਇਸ ਮੌਕੇ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਖਾਸ ਕਰਕੇ ਖਤਰੇ ਦੇ ਚਿਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦਾ ਸਾਰੇ ਸਰਕਾਰੀ ਹਸਪਤਾਲਾਂ, ਸੀ.ਐਚ.ਸੀ. ਅਤੇ ਹੋਰ ਸੰਸਥਾਵਾਂ ਵਿੱਚ ਸਪੈਸ਼ਲ ਕੈਂਪ ਲਗਾ ਕੇ ਚੈਕ ਅੱਪ, ਟੈਸਟ ਅਤੇ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇਂ ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਹੋ ਜਾਂਦਾ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਸਟਾਫ਼ ਵੱਲੋਂ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਪਹਿਚਾਣ ਕਰਕੇ ਉਹਨਾਂ ਔਰਤਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਲੈ ਕੇ ਆਇਆ ਜਾਂਦਾ ਹੈ ਤਾਂ ਕਿ ਗਰਭਵਤੀ ਔਰਤਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇ ਕੇ ਆਉਣ ਵਾਲੇ ਖਤਰੇ ਤੋ ਟਾਲਿਆ ਜਾ ਸਕੇ ਅਤੇ ਮੌਤ ਦਰ ਤੇ ਕਾਬੂ ਪਾਇਆ ਜਾ ਸਕੇ। ਉਹਨਾਂ ਕਿਹਾ ਕਿ ਹਰ ਗਰਭਵਤੀ ਔਰਤ ਨੂੰ ਸਮੇਂ ਸਿਰ ਰਜਿਸਟ੍ਰੇਸ਼ਨ, ਟੈਟਨਸ ਵੈਕਸੀਨ, ਖੂਨ ਦੀ ਜਾਂਚ, ਭਾਰ ਦੀ ਜਾਂਚ ਅਤੇ ਗਰਭ ਦੌਰਾਨ ਘੱਟੋਂ ਘੱਟ 4 ਵਾਰ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ।
ਉਹਨਾਂ ਕਿਹਾ ਕਿ ਨਵ ਜਨਮੇ ਬੱਚੇ ਨੂੰ ਇੱਕ ਘੰਟੇ ਦੇ ਅੰਦਰ ਅੰਦਰ ਆਪਣਾ ਪਹਿਲਾਂ ਗਾੜ੍ਹਾ ਦੁੱਧ ਪਿਲਾਉਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ ਅਤੇ ਆਪਣੀ ਅਤੇ ਬੱਚੇ ਦੀ ਤੰਦਰੁਸਤੀ ਲਈ ਦੁੱਧ ਪਿਲਾੳਂਦੀਆਂ ਮਾਵਾਂ ਨੂੰ ਸੰਤੁਲਿਤ ਖੁਰਾਕ ਖਾਣੀ ਚਾਹੀਦੀ ਹੈ ਅਤੇ ਬੱਚਿਆਂ ਨੂੰ ਨਿਯਮਿਤ ਟੀਕਾਕਰਨ ਸੂਚੀ ਅਨੁਸਾਰ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਇਸ ਸਮੇਂ ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਦਿਵੇਸ਼ ਕੁਮਾਰ ਬਲਾਕ ਐਕਸਟੈਂਸ਼ਨ ਐਜੂਕੇਟਰ ਵੀ ਮੌਜੂਦ ਸਨ।

