ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ (ਐੱਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਇਨੁਮੀਰੇਸ਼ਨ ਫਾਰਮ ਭਰਨ ਅਤੇ ਡਿਜੀਟਾਈਜ਼ ਦਾ ਕੰਮ ਚੱਲ ਰਿਹਾ ਹੈ ਜੋ ਕਿ 24 ਜੁਲਾਈ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਦਿਨ ਸ਼ਨੀਵਾਰ) ਅਤੇ 12 ਜੁਲਾਈ (ਦਿਨ ਐਤਵਾਰ), 2026 ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਜ਼ਿਲ੍ਹੇ ਦੇ ਸਾਰੇ 544 ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿੱਥੇ ਵੋਟਰ ਆਪਣੇ ਇਨੁਮੀਰੇਸ਼ਨ ਫਾਰਮ ਭਰ ਸਕਦੇ ਹਨ ਅਤੇ ਸਬੰਧਤ ਬੀ.ਐਲ.ਓਜ ਕੋਲ ਜਮ੍ਹਾਂ ਕਰਵਾ ਸਕਦੇ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ,ਡਾ.ਸੋਨਾ ਥਿੰਦ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਵੋਟਰਾਂ ਨੇ ਆਪਣੇ ਇਨੁਮੀਰੇਸ਼ਨ ਫਾਰਮ ਨਹੀਂ ਭਰੇ ਹਨ ,ਉਹ ਆਪਣੇ ਬੂਥ ਲੈਵਲ ਅਫਸਰ (ਬੀ.ਐਲ.ਓ.) ਨਾਲ ਸੰਪਰਕ ਕਰਕੇ ਜਾਂ ਇਨ੍ਹਾਂ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਜਾ ਕੇ ਇਹ ਕਾਰਵਾਈ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਬੂਥ ਲੈਵਲ ਅਫਸਰ ਇਸ ਪ੍ਰਕਿਰਿਆ ਵਿੱਚ ਵੋਟਰਾਂ ਦੀ ਹਰ ਸੰਭਵ ਮਦਦ ਕਰਨਗੇ ਅਤੇ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਰੱਖਿਆ ਲਈ ਸਮੇਂ ਸਿਰ ਫਾਰਮ ਜਮ੍ਹਾਂ ਕਰਵਾਉਣੇ ਚਾਹੀਦੇ ਹਨ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ।