ਫਤਿਹਗੜ੍ਹ ਸਾਹਿਬ: ਚੋਣ ਤਹਿਸੀਲਦਾਰ, ਨਿਰਮਲਾ ਰਾਣੀ, ਜ਼ਿਲ੍ਹਾ ਚੋਣ ਦਫ਼ਤਰ, ਫਤਿਹਗੜ੍ਹ ਸਾਹਿਬ ਵੱਲੋਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 25.06.2026 ਨੂੰ ਐਸ.ਆਈ.ਆਰ ਸ਼ੁਰੂ ਹੋ ਰਹੀ ਹੈ। ਇਸ ਸਬੰਧੀ ਹਰੇਕ ਪੋਲਿੰਗ ਸਟੇਸ਼ਨ ਤੇ ਬੀ.ਐਲ.ਏ ਲਗਾਏ ਜਾਣੇ ਹਨ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਜਨਵਰੀ, 2003 ਯੋਗਤਾ ਮਿਤੀ ਨਿਰਧਾਰਤ ਕੀਤੀ ਗਈ ਹੈ। ਇਸ ਦੇ ਨਾਲ ਹੀ ਐਸ.ਆਈ.ਆਰ. ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ (ਰੈਸ਼ਨੇਲਾਈਜ਼)ਕਰਨ ਦਾ ਕਾਰਜ 24-07-2026 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ 31-07-2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।
ਉਨ੍ਹਾ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31-07-2026 ਤੋਂ 30-08-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31-07-2026 ਤੋਂ 28-09-2026 ਤੱਕ ਅਤੇ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਸਮੂਹ ਰਾਜਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਕੀਤੀ, ਤਾਂ ਜੋ ਐਸ.ਆਰ.ਆਈ ਦੇ ਕੰਮ ਨੂੰ ਹੋਰ ਸੁਖਾਵੇਂ ਤਰੀਕੇ ਨੇਪਰੇ ਚੜਾਇਆ ਜਾ ਸਕੇ।