ਸੈਂਸਸ ਵਿਭਾਗ ਦੇ ਫੀਲਡ ਟ੍ਰੇਨਰਾਂ ਵੱਲੋਂ  ਫੀਲਡ ਸਟਾਫ (ਗਿਣਤੀਕਾਰ ਅਤੇ ਸੁਪਰਵਾਈਜਰ) ਨੂੰ ਕਰਵਾਈ ਗਈ ਵਿਸ਼ੇਸ਼ ਟ੍ਰੇਨਿੰਗ

ਜਨਗਣਨਾ 2027 ਸਬੰਧੀ ਜ਼ਿਲ੍ਹਾ ਫਾਜ਼ਿਲਕਾ ਦੇ ਪਹਿਲੇ ਫੇਜ਼ ਅਧੀਨ ਮਕਾਨ ਸੂਚੀਕਰਨ ਤੇ ਮਕਾਨਾਂ ਦੀ ਗਿਣਤੀ ਕਰਨ ਸਬੰਧੀ ਤਿੰਨ ਰੋਜ਼ਾ ਟ੍ਰੇਨਿੰਗ 24 ਅਪ੍ਰੈਲ 2026 ਤੱਕ ਕਰਵਾਈ ਜਾ ਰਹੀ ਹੈ। ਇਸੇ ਤਹਿਤ ਡਿਪਟੀ ਕਮਿਸ਼ਨਰ ਕਮ-ਪ੍ਰਿੰਸੀਪਲ ਸੈਂਸਜ ਅਫਸਰ ਫਾਜਿਲਕਾ ਅਮਰਪ੍ਰੀਤ ਕੌਰ ਸੰਧੂ ਦੀਆਂ ਹਦਾਇਤਾਂ ਅਨੁਸਾਰ ਅੱਜ ਸੈਂਸਸ ਵਿਭਾਗ ਵੱਲੋਂ ਲਗਾਏ ਗਏ ਫੀਲਡ ਟ੍ਰੇਨਰਾਂ ਵੱਲੋਂ  ਫੀਲਡ ਸਟਾਫ (ਗਿਣਤੀਕਾਰ ਅਤੇ ਸੁਪਰਵਾਈਜਰ) ਦੀ ਵਿਸ਼ੇਸ਼ ਟ੍ਰੇਨਿੰਗ ਕਰਵਾਈ ਗਈ।
ਇਸ ਮੌਕੇ ਡਿਪਟੀ ਡਾਇਰੈਕਟਰ ਸੈਂਸਜ ਵਿਭਾਗ ਪੰਜਾਬ ਸ੍ਰੀ ਅਨਿਲ ਕੁਮਾਰ ਅਤੇ ਫਾਜਿਲਕਾ ਜ਼ਿਲ੍ਹੇ ਦੇ ਸੈਂਸਜ ਕੋਆਰਡੀਨੇਟਰ ਸ਼੍ਰੀ ਕਾਰਤਿਕ ਆਰਿਆ ਵੱਲੋਂ ਸਮੂਹ ਫੀਲਡ ਸਟਾਫ ਨੂੰ ਹਦਾਇਤ ਕੀਤੀ ਗਈ ਕਿ ਜਨਗਣਨਾ  2027 ਦੇ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਅਤੇ ਜਿੰਮੇਵਾਰੀਆਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਸਮੇਂ ਸਿਰ ਨਿਭਾਈਆਂ ਜਾਣ।

ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਦਾ ਮਕਸਦ ਜਨਗਣਨਾ 2027 ਸਬੰਧੀ ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਪੱਖਾਂ ਬਾਰੇ ਵਿਸਥਾਰਪੂਰਵਕ ਜਾਣਨਾ ਹੈ। ਉਨ੍ਹਾਂ ਦੱਸਿਆ ਗਿਆ ਕਿ ਪੰਜਾਬ ਰਾਜ ਵਿੱਚ ਹਾਊਸ ਲਿਸਟਿੰਗ ਦੀ ਪ੍ਰਕਿਰਿਆ 15 ਮਈ ਤੋਂ 13 ਜੂਨ 2026 ਤੱਕ ਕੀਤੀ ਜਾਵੇਗੀ। ਜਨਗਣਨਾ ਦੀ ਪੂਰੀ ਕਾਰਵਾਈ ਡਿਜੀਟਲ ਮੋਡ ਰਾਹੀਂ ਸਪੰਨ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ 30 ਅਪ੍ਰੈਲ ਤੋਂ 14 ਮਈ 2026 ਤੱਕ 15 ਦਿਨ ਲਈ ਪੋਰਟਲ ਖੋਲ੍ਹਿਆ ਜਾਵੇਗਾ, ਜਿਸ ਰਾਹੀਂ ਹਰ ਵਿਅਕਤੀ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਆਨਲਾਈਨ ਦਰਜ ਕਰ ਸਕੇਗਾ।
 ਇਸ ਮੌਕੇ ਡਿਪਟੀ ਈ.ਐਸ.ਏ-ਕਮ-ਵਧੀਕ ਜ਼ਿਲ੍ਹਾ ਸੈਂਸਜ਼ ਅਫਸਰ ਹਰਜਿੰਦਰ ਸਿੰਘ, ਸ਼੍ਰੀ ਸੁਰਿੰਦਰ ਕੁਮਾਰ, ਸੁਰੇਸ਼ ਕੁਮਾਰ, ਜ਼ਿਲ੍ਹਾ ਸੈਂਸਜ਼ ਸੈਲ ਤੋਂ ਵਿਵੇਕ ਕਟਾਰੀਆ, ਅਸ਼ੀਸ਼ ਗੁੰਬਰ, ਵਰਿੰਦਰ ਨਾਰੰਗ ਅਤੇ ਤਹਿਸੀਲ ਫਾਜਿਲਕਾ ਤੋਂ ਕਰਨ ਧਵਨ, ਵਿਸ਼ਾਲ ਸੋਲੰਕੀ, ਗੋਰਵ ਸ਼ਰਮਾ, ਦੀਪਕ ਕੁਮਾਰ ਅਤੇ ਹੇਮਰਾਜ ਹਾਜ਼ਰ ਸਨ।

Leave a Reply

Your email address will not be published. Required fields are marked *