ਸ਼੍ਰੀ ਫ਼ਤਹਿਗੜ੍ਹ ਸਾਹਿਬ : ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਘੁਟੀਡ ਵਿਖੇ ਜਾਗਰੂਕਤਾ ਮੀਟਿੰਗ, ਵੱਖ-ਵੱਖ ਪਿੰਡਾਂ ਵਿਚ ਵੰਡੀਆਂ ਖੇਡ ਕਿੱਟਾਂ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਨ ਸਭਾ ਹਲਕਾ ਅਮਲੋਹ ਦੇ ਨਸ਼ਾ ਪ੍ਰਭਾਵਿਤ ਹੌਟਸਪੌਟ ਪਿੰਡ ਘੁਟੀਂਡ ਵਿਖੇ ਪੇਂਡੂ ਡਿਫੈਂਸ ਕਮੇਟੀ ਦੇ ਸਹਿਯੋਗ ਨਾਲ ਪਿੰਡ ਦੀ ਪੰਚਾਇਤ ਅਤੇ ਨੌਜਵਾਨਾਂ ਨਾਲ ਜਾਗਰੂਕਤਾ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਪੀ. ਧਰਮਵੀਰ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਦਾ ਮਕਸਦ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਇਸ ਸਮਾਜਿਕ ਬੁਰਾਈ ਦੇ ਖਾਤਮੇ ਲਈ ਲੋਕਾਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨਾ ਸੀ।

ਐਸ.ਪੀ.ਧਰਮਵੀਰ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਪਿੰਡ ਘੁਟੀਂਡ ਵਾਸੀਆਂ ਨੂੰ ਨਸ਼ਿਆਂ ਦੇ ਸਿਹਤ,ਪਰਿਵਾਰ ਅਤੇ ਸਮਾਜ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਲਈ ਲੋਕਾਂ, ਸਮਾਜਿਕ ਸੰਸਥਾਵਾਂ, ਪੰਚਾਇਤਾਂ ਅਤੇ ਪ੍ਰਸ਼ਾਸਨ ਦਾ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ।

ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ
ਦੱਸਿਆ ਕਿ ਖੇਡ ਵਿਭਾਗ ਵੱਲੋਂ ਨਸ਼ਾ ਪ੍ਰਭਾਵਿਤ ਹੌਟਸਪੌਟ ਪਿੰਡਾਂ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਕਿੱਟਾਂ ਵੀ ਵੰਡੀਆਂ ਜਾ ਰਹੀਆਂ ਹਨ । ਇਸ ਲੜੀ ਤਹਿਤ ਨੌਜਵਾਨਾਂ ਨੂੰ ਪਿੰਡ ਘੁਟੀਡ ਅਤੇ ਲਾਹੌਰ ਮਾਜਰਾ ਵਿਖੇ ਵਾਲੀਬਾਲ, ਫੁੱਟਬਾਲ ਅਤੇ ਕੋਸਕੋ ਕ੍ਰਿਕਟ ਦੀਆਂ ਖੇਡ ਕਿੱਟਾਂ ਦਿੱਤੀਆਂ ਗਈਆਂ, ਜਦਕਿ ਪਿੰਡ ਲਾਡਪੁਰ ਵਿਖੇ ਵਾਲੀਬਾਲ ਦੀ ਖੇਡ ਕਿੱਟ ਮੁਹੱਈਆ ਕਰਵਾਈ ਗਈ। ਇਸ ਉਪਰਾਲੇ ਦਾ ਉਦੇਸ਼ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ, ਉਨ੍ਹਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਅਤੇ ਨਸ਼ਿਆਂ ਵਿਰੁੱਧ ਸਮੂਹਿਕ ਜਾਗਰੂਕਤਾ ਪੈਦਾ ਕਰਨਾ ਹੈ।

Leave a Reply

Your email address will not be published. Required fields are marked *