ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਨਤਾ, ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਜੀਵਨ ਵਿੱਚ ਅਪਣਾਉਣ ਦਾ ਦਿੱਤਾ ਸੰਦੇਸ਼

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਫਾਜ਼ਿਲਕਾ ਹਲਕੇ ਦੇ ਪਿੰਡ ਮਿਆਣੀ ਬਸਤੀ, ਢਾਣੀ ਖਰਾਸ ਵਾਲੀ ਅਤੇ ਪੈੰਚਾਂ ਵਾਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਗਿਆਨ ‘ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਐਲ.ਈ.ਡੀ. ਵੈਨਾਂ ਰਾਹੀਂ ਦਿਖਾਈ ਗਈ।

 ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਫ਼ਿਲਮ ਦੇਖੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਨਤਾ, ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨਾਲ ਨੌਜਵਾਨ ਪੀੜ੍ਹੀ ਤੱਕ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਰਹੀਆਂ ਹਨ, ਜੋ ਸਮਾਜ ਵਿਚ ਆਪਸੀ ਭਾਈਚਾਰਾ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਣਗੀਆਂ।

Leave a Reply

Your email address will not be published. Required fields are marked *