ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਅੰਤਰਰਾਜੀ ਨਸ਼ਾ ਤਸਕਰੀ ਰੈਕੇਟ ਦਾ ਪਰਦਾਫ਼ਾਸ, 5 ਕੁਇੰਟਲ ਭੁੱਕੀ ਸਹਿਤ 1 ਕਾਬੂ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਅੰਤਰਰਾਜੀ ਯੁੱਧ ਨਸ਼ਿਆਂ ਵਿਰੁੱਧ’ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰੀ ਰੈਕੇਟ ਦਾ ਪਰਦਾਫ਼ਾਸ ਕਰਦਿਆਂ 5 ਕੁਇੰਟਲ ਭੁੱਕੀ ਸਹਿਤ ਇੱਕ ਵਿਅਕਤੀ ਨੂੰ ਕਾਬੂ ਕੀਤਾ । ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਸੀ.ਆਈ.ਏ. ਸਟਾਫ਼ ਦੀ ਟੀਮ ਵੱਲੋਂ ਇੱਕ ਖਾਸ ਮੁਖਬਰੀ ਦੇ ਆਧਾਰ ‘ਤੇ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਟਰੱਕ ਨੰਬਰ ਨੂੰ ਚੈੱਕ ਕੀਤਾ। ਟਰੱਕ ਦੀ ਤਲਾਸ਼ੀ ਦੌਰਾਨ ਉਸ ਵਿੱਚੋਂ 25 ਗੱਟੇ ਮਿਲੇ, ਜਿਨ੍ਹਾਂ ਵਿੱਚ 5 ਕੁਇੰਟਲ ਭੁੱਕੀ ਬਰਾਮਦ ਹੋਈ। ਇਸ ਮੌਕੇ ਟਰੱਕ ਵਿੱਚ ਮੌਜੂਦ ਨੌਜਵਾਨ ਨੂੰ ਵੀ ਕਾਬੂ ਕੀਤਾ ਗਿਆ।

Leave a Reply

Your email address will not be published. Required fields are marked *