ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਕੌਂਸਲ ਚੋਣਾਂ-2026 ਦੇ ਮੱਦੇਨਜ਼ਰ ਜ਼ਿਲ੍ਹਾ ਫਾਜ਼ਿਲਕਾ ਲਈ ਸ੍ਰੀ ਰਿਸ਼ਬ ਬਾਂਸਲ ਪੀ.ਸੀ.ਐਸ ਨੂੰ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਡੀ.ਐੱਮ. ਮਾਰਕਫੈੱਡ,ਫਾਜ਼ਿਲਕਾ ਸ੍ਰੀ. ਕਮਲਦੀਪ ਸਿੰਘ ਨੂੰ ਚੋਣ ਅਬਜ਼ਰਵਰ ਦੇ ਸਹਾਇਕ ਲਾਇਜ਼ਨ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਚੋਣਾਂ ਸਬੰਧੀ ਜ਼ਿਲ੍ਹੇ ਦੇ ਨਾਗਰਿਕ ਚੋਣ ਪ੍ਰਕਿਰਿਆ ਨਾਲ ਜੁੜੇ ਕਿਸੇ ਵੀ ਸੁਝਾਅ ਜਾਂ ਸ਼ਿਕਾਇਤ ਲਈ ਚੋਣ ਅਬਜ਼ਰਵਰ ਸ੍ਰੀ ਰਿਸ਼ਬ ਬਾਂਸਲ ਪੀ.ਸੀ.ਐੱਸ ਨਾਲ ਮੋਬਾਈਲ ਨੰਬਰ 78890-00524 ’ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਸਹਾਇਕ ਲਾਇਜ਼ਨ ਅਫ਼ਸਰ ਸ੍ਰੀ ਕਮਲਦੀਪ ਸਿੰਘ ਡੀ.ਐੱਮ. ਮਾਰਕਫੈੱਡ ਨਾਲ ਮੋਬਾਈਲ ਨੰਬਰ 98760-93347 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਰਾਜ ਚੋਣ ਕਮਿਸ਼ਨ ਵੱਲੋਂ ਰਿਸ਼ਬ ਬਾਂਸਲ ਜ਼ਿਲ੍ਹਾ ਫਾਜ਼ਿਲਕਾ ਦੇ ਚੋਣ ਅਬਜ਼ਰਵਰ ਨਿਯੁਕਤ
