ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਆਯੋਜਿਤ ਕੀਤੇ ਦੋ ਦਿਨਾ ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਸਮਾਪਨ

ਵਿਦਿਆਰਥੀ ਵਰਗ ਨੂੰ ਜਿੰਦਗੀ ਵਿਚ ਕਾਮਯਾਬ ਹੋਣ, ਚੰਗੇ ਨਾਗਰਿਕ ਬਣਨ ਤੇ ਨਾਕਾਰਾਤਮਕ ਗਤੀਵਿਧੀਆਂ ਤੋਂ ਬਚਣ ਦੇ ਉਦੇਸ਼ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਪਹਿਲਕਦਮੀਆਂ ਆਰੰਭੀਆਂ ਜਾਂਦੀਆਂ ਹਨ। ਅਜੋਕੇ ਸਮੇਂ ਵਿਚ ਵਿਦਿਆਰਥੀਆਂ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਂਦਿਆਂ ਹੋਰਨਾ ਸਹਿ-ਵਿਦਿਅਕ ਤੇ ਖੇਡ ਗਤੀਵਿਧੀਆਂ ਨਾਲ ਜੋੜਿਆ ਜਾ ਰਿਹਾ ਹੈ ਇਸ ਵਿਚ ਅਧਿਆਪਕਾਂ ਦਾ ਬਹੁਤ ਵੱਡਾ ਰੋਲ ਹੁੰਦਾ ਹੈ। ਇਸੇ ਲੜੀ ਤਹਿਤ ਅਧਿਆਪਕਾਂ ਲਈ ਦੋ ਦਿਨਾਂ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜੋ ਕਿ ਪੂਰੀ ਤਰ੍ਹਾਂ ਸਫਲ ਰਿਹਾ।

ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸਿੱਖਿਆ ਵਿਭਾਗ ਵੱਲੋਂ ਪੰਜ ਸੈਕਸ਼ਨਾ ਪਿੱਛੇ ਇਕ ਅਧਿਆਪਕ ਨੂੰ ਵਿਸੇਸ਼ ਸਿਖਲਾਈ ਦਿੱਤੀ ਗਈ, ਸਿਖਲਾਈ ਪ੍ਰੋਗਰਾਮ ਦੌਰਾਨ ਜਿਲਾ ਸਿੱਖਿਆ ਅਫਸਰ (ਸੈ. ਸਿੱ) ਸ੍ਰੀ ਅਜੇ ਸ਼ਰਮਾ ਤੇ ਡਿਪਟੀ ਡੀ.ਈ.ਓ ਪਰਵਿੰਦਰ ਸਿੰਘ ਵੱਲੋਂ ਦੌਰਾ ਵੀ ਕੀਤਾ ਗਿਆ ਅਤੇ ਇਸ ਸਾਰਥਕ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਤੋਂ ਹਰ ਇਕ ਅਧਿਆਪਕ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਉਹ ਆਪਣੇ ਆਲੇ-ਦੁਆਲੇ ਇਸ ਮਾੜੀ ਕੁਰੀਤੀ ਨੂੰ ਪੈਦਾ ਨਾ ਹੋਣ ਦੇਣ। ਵਿਦਿਆਰਥੀ ਵਰਗ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

ਦੋ ਰੋਜਾ ਟਰੇਨਿੰਗ ਦੌਰਾਨ ਜ਼ਿਲਾ ਫਾਜ਼ਿਲਕਾ ਦੇ ਲਗਭਗ 240 ਅਧਿਆਪਕਾਂ/ਲੈਕਚਰਾਰਾਂ ਨੇ ਭਾਗ ਲਿਆ। ਰਾਜ ਪੱਧਰ ਤੋਂ ਟ੍ਰੇਨਿੰਗ ਪ੍ਰਾਪਤ ਕਰ ਚੁੱਕੇ ਬਲਾਕ ਰਿਸੋਰਸ ਕੋਡੀਨੇਟਰਾਂ ਵੱਲੋਂ ਇਹ ਟ੍ਰੇਨਿੰਗ ਕਰਵਾਈ ਗਈ। ਜ਼ਿਲਾ ਨੋਡਲ ਅਫਸਰ ਸ਼੍ਰੀ ਵਿਜੇਪਾਲ ਨੇ ਕਿਹਾ ਕਿ ਅਧਿਆਪਕਾਂ/ਲੈਕਚਰਾਰਾਂ ਨੂੰ ਇਸ ਪ੍ਰੋਜੈਕਟ ਤੋਂ ਸੇਧ ਲੈਂਦਿਆਂ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਜਾਗਰੂਕਤਾ ਦਾ ਪ੍ਰਸਾਰ ਕਰਨਾ ਚਾਹੀਦਾ ਹੈ ਤਾਂ ਜੋ ਸ਼ੁਰੂਆਤੀ ਦੌਰ ਵਿਚ ਆਪਣੇ ਬਚਿਆਂ ਨੂੰ ਇਸ ਦਲਦਲ ਵਿਚ ਜਾਣ ਤੋਂ ਰੋਕਿਆ ਜਾ ਸਕੇ।

 ਜਿਲਾ ਰਿਸੋਰਸ ਕੋਆਰਡੀਨੇਟਰ ਸ੍ਰੀ ਇਸ਼ਾਨ ਠਕਰਾਲ ਅਤੇ ਸਿਖਿਆ ਵਿਭਾਗ ਤੋਂ ਗੁਰਸ਼ਿੰਦਰ ਸਿੰਘ ਨੇ ਦੱਸਿਆ ਕਿ ਅਜਿਹੇ ਪ੍ਰੋਗਰਾਮ ਉਲੀਕਣ ਨਾਲ ਜਿਥੇ ਅਧਿਆਪਕ ਵਰਗ ਨੂੰ ਨਵੀ ਉਰਜਾ ਮਿਲਦੀ ਹੈ ਉਥੇ ਉਹ ਆਪਣੇ ਗਿਆਨ ਤੇ ਤਜਰਬੇ ਨਾਲ ਵਿਦਿਆਰਥੀਆਂ ਨੂੰ ਸਕਰਾਤਮਕ ਗਤੀਵਿਧੀਆਂ ਨਾਲ ਜੋੜਦੇ ਹਨ। ਇਸ ਸੈਸ਼ਨ ਦੌਰਾਨ ਵੱਖ-ਵੱਖ ਮਾਹਰਾਂ ਨੇ ਨਸਿਆਂ ਦੇ ਦੁਰਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤਾਂ ਜੋ ਸਾਡੇ ਸੂਬੇ ਦਾ ਇਕ ਵੀ ਬਚਾ ਮਾੜੀ ਸੰਗਤ ਵਿਚ ਨਾ ਜਾ ਸਕੇ

Leave a Reply

Your email address will not be published. Required fields are marked *