ਬੀਤੇ ਕੱਲ੍ਹ ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ ਹੋ ਗਿਆ । ਉਹ ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪਰਸਤ ਵੀ ਰਹੇ। ਸੁਖਦੇਵ ਸਿੰਘ ਢੀਂਡਸਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ 89 ਸਾਲ ਦੀ ਉਮਰ ’ਚ ਆਖਰੀ ਸਾਹ ਲਏ।

ਉਨ੍ਹਾਂ ਦੇ ਮ੍ਰਿਤਕ ਸਰੀਰ ਦਾ ਅੰਤਿਮ ਸਸਕਾਰ ਉਹਨਾਂ ਦੇ ਜੱਦੀ ਪਿੰਡ ਉਭਾਵਾਲ ਜ਼ਿਲ੍ਹਾ ਸੰਗਰੂਰ ਵਿਖੇ 30 ਮਈ ਨੂੰ 12.00 ਦੁਪਿਹਰੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸੰਗਰੂਰ ਉਹਨਾਂ ਦੀ ਕੋਠੀ ’ਚ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ।
