ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ ਸੌਂਪੇ 40 ਟੈਬਲੇਟਸ

ਬੀਜ ਪ੍ਰਮਾਣੀਕਰਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਵੱਲ ਇੱਕ…

ਹਰਜੋਤ ਸਿੰਘ ਬੈਂਸ ਪੰਜਾਬ ਦੇ ਇਤਿਹਾਸ ਵਿੱਚ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪਹਿਲੇ ਸਿੱਖਿਆ ਮੰਤਰੀ ਬਣੇ

ਪੰਜਾਬ ਦੇ ਸਿੱਖਿਆ ਸੁਧਾਰਾਂ ਵਿੱਚ ਇੱਕ ਮੀਲ ਪੱਥਰ ਦੀ ਨਿਸ਼ਾਨਦੇਹੀ ਕਰਦੇ ਹੋਏ, ਸਿੱਖਿਆ ਮੰਤਰੀ ਹਰਜੋਤ…

ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿੱਚ ਬਾਘ ਦੇ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ

ਛੱਤਬੀੜ ਚਿੜੀਆਘਰ ਵਿਖੇ ਕਰਵਾਏ ਇੱਕ ਸ਼ਾਨਦਾਰ ਸਮਾਗਮ ਦੌਰਾਨ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ…

ਡੀ.ਐਸ.ਆਰ ਅਤੇ ਬੀ.ਟੀ ਕਾਟਨ ਬੀਜ ਦੀ ਸਬਸਿਡੀ ਲਈ ਕਿਸਾਨ 25 ਫਰਵਰੀ ਤੱਕ ਆਪਣੇ ਦਸਤਾਵੇਜ਼ ਸਬੰਧਤ ਬਲਾਕ ਖੇਤੀਬਾੜੀ ਦਫਤਰ ਜਮ੍ਹਾਂ ਕਰਵਾਉਣ  

ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ.ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਜਿਨ੍ਹਾ ਕਿਸਾਨਾਂ ਨੇ ਸਾਲ 2025-26 ਦੌਰਾਨ…

ਫਾਜ਼ਿਲਕਾ ਦੇ ਪ੍ਰਤਾਪ ਬਾਗ ਵਿਖ਼ੇ ਪੰਜਾਬ ਸਖੀ ਸ਼ਕਤੀ ਮੇਲਾ 27 ਫਰਵਰੀ ਤੋਂ 1 ਮਾਰਚ ਤੱਕ  

ਸਥਾਨਕ ਪ੍ਰਤਾਪ ਬਾਗ ਵਿਖੇ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ 27 ਫਰਵਰੀ ਤੋਂ 1 ਮਾਰਚ 2026 ਤੱਕ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਜ਼ਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਮੇਲੇ ’ਚ ਸ਼ਮੂਲੀਅਤ ਕਰਨ ਦਾ ਸੱਦਾ ਦਿੰਦਿਆਂ ਕੀਤਾ। ਇਸ ਦੌਰਾਨ ਉਹਨਾਂ ਵਿਭਾਗੀ ਅਧਿਕਾਰੀਆਂ ਤੋਂ ਮੇਲੇ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਸੁਝਾਅ ਵੀ ਲਏ!  ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਮੇਲਾ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ, ਦਫਤਰ ਸੰਯੁਕਤ ਵਿਕਾਸ ਕਮਿਸ਼ਨਰ, ਮੁਹਾਲੀ ਵੱਲੋ ਦਫਤਰ ਲਘੂ ਉਦਯੋਗ(ਡੀ.ਆਈ.ਸੀ) ਫਾਜ਼ਿਲਕਾ ਅਤੇ ਪੰਜਾਬ ਸਟੇਟ ਰੂਰਲ ਲਾਇਵਲੀਹੁੱਡ ਮਿਸ਼ਨ ਅਧੀਨ ਪ੍ਰਤਾਪ ਬਾਗ ਫਾਜ਼ਿਲਕਾ ਵਿਖ਼ੇ ਲਗਾਇਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ’ਚ ਵੱਖ-ਵੱਖ ਸੈਲਫ ਹੈਲਪ ਗਰੁੱਪਾਂ ਦੇ ਘਰੇਲੂ, ਜੈਵਿਕ, ਹੱਥਾਂ ਨਾਲ ਬਣੇ ਸਾਮਾਨ ਦੇ ਸਟਾਲ ਲੱਗਣਗੇ। ਇਸ ਤੋਂ ਇਲਾਵਾ ਸ਼ਾਮ ਨੂੰ ਉੱਘੇ ਸੂਫ਼ੀ ਅਤੇ ਲੋਕ ਗਾਇਕ ਆਪਣੀ ਪੇਸ਼ਕਾਰੀ ਦੇਣਗੇ। ਮੇਲੇ ਦਾ ਸਮਾਂ ਸਵੇਰੇ 10 ਵਜੇ ਤੋਂ ਰਾਤ 9 ਵਜੇ ਤਕ ਹੋਵੇਗਾ ਅਤੇ ਗਾਇਕਾਂ ਦੀਆਂ ਪੇਸ਼ਕਾਰੀਆਂ ਸ਼ਾਮ 6 ਵਜੇ ਤੋਂ ਰਾਤ 9 ਵਜੇ ਤਕ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਮਕਸਦ ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਹੈ।  ਉਨ੍ਹਾਂ ਸਿੱਖਿਆ ਵਿਭਾਗ, ਪੁਲਿਸ ਵਿਭਾਗ, ਜ਼ਿਲਾ ਉਦਯੋਗ ਕੇਂਦਰ, ਜ਼ਿਲ੍ਹਾ ਤੇ ਬਲਾਕ ਵਿਕਾਸ ਪੰਚਾਇਤ ਵਿਕਾਸ ਵਿਭਾਗ, ਪੰਚਾਇਤੀ ਰਾਜ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਭਾਸ਼ਾ ਵਿਭਾਗ ਤੇ ਭਲਾਈ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਨੂੰ ਆਪਣੀਆਂ ਡਿਊਟੀਆਂ ਤੇ ਜਿੰਮੇਵਾਰੀਆਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਕਿਹਾ! ਉਹਨਾਂ ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ ਤੇ ਐਂਬੂਲੈਂਸ ਤੇ ਨਗਰ ਕੌਂਸਲ ਫਾਜ਼ਿਲਕਾ ਨੂੰ ਸਾਫ ਸਫਾਈ ਸਮੇਤ ਹੋਰ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ!

ਡਾ. ਬਲਬੀਰ ਸਿੰਘ ਨੇ ਪੰਜਾਬ ਦੀ ਨਸ਼ਾ ਛੁਡਾਊ ਮੁਹਿੰਮ ਵਿੱਚ ਐਲਐਮਐਚਪੀ ਦੇ ਸਾਥੀਆਂ ਨੂੰ ਉਮੀਦ ਦੀਆਂ ਕਿਰਨਾਂ ਬਣਨ ਲਈ ਉਤਸ਼ਾਹਿਤ ਕੀਤਾ

ਸੂਬੇ ਭਰ ਵਿੱਚ ਮਾਨਸਿਕ ਸਿਹਤ ਅਤੇ ਨਸ਼ਾ ਛੁਡਾਊ ਵਾਤਾਵਰਣ ਨੂੰ ਮਜ਼ਬੂਤ ​​ਕਰਨ ਲਈ ਇੱਕ ਮਹੱਤਵਪੂਰਨ…

ਯੁੱਧ ਨਾਸ਼ੀਅਨ ਵਿਰੁਧ: ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿੱਚ ਅਤਿ-ਆਧੁਨਿਕ ਐਨਟੀਐਫ ਰੇਂਜ ਦਫ਼ਤਰ ਦਾ ਕੀਤਾ ਉਦਘਾਟਨ, ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਹੁੰ ਚੁੱਕੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਚੱਲ ਰਹੀ…

 ਡੀਜੀਪੀ ਪੰਜਾਬ ਗੌਰਵ ਯਾਦਵ ਨੇ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਅਤੇ ਐਸ.ਐਸ.ਪੀ. ਤਰਨ ਤਾਰਨ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਦੋਸ਼ੀਆਂ ਨੂੰ ਨਿਆਂ ਦੇ ਘੇਰੇ ਵਿੱਚ ਲਿਆਉਣ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰਬਰਿੰਦਰ ਸਿੰਘ ਦੇ ਕਤਲ ਦੀ ਜਾਂਚ ਦਾ ਨਿੱਜੀ ਤੌਰ…