ਮਨੁੱਖਤਾ ਵਿਰੁੱਧ ਅਜਿਹੇ ਨਾ-ਮਾਫ਼ੀਯੋਗ ਅਪਰਾਧਾਂ ਨੂੰ ਠੱਲ੍ਹ ਪਾਉਣ ਪ੍ਰਤੀ ਵਚਨਬੱਧਤਾ ਦੁਹਰਾਈ
ਮਨੁੱਖਤਾ ਵਿਰੁੱਧ ਅਜਿਹੇ ਨਾ-ਮਾਫ਼ੀਯੋਗ ਅਪਰਾਧਾਂ ਨੂੰ ਠੱਲ੍ਹ ਪਾਉਣ ਪ੍ਰਤੀ ਵਚਨਬੱਧਤਾ ਦੁਹਰਾਈ
Anbpunjab is the third most read Digital Newspaper in Punjab and has established itself as a brand known for its fearless neutral voice.
ਮਨੁੱਖਤਾ ਵਿਰੁੱਧ ਅਜਿਹੇ ਨਾ-ਮਾਫ਼ੀਯੋਗ ਅਪਰਾਧਾਂ ਨੂੰ ਠੱਲ੍ਹ ਪਾਉਣ ਪ੍ਰਤੀ ਵਚਨਬੱਧਤਾ ਦੁਹਰਾਈ
‘ਡੀ-ਅਡਿਕਸ਼ਨ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 58 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
ਚੰਡੀਗੜ੍ਹ, 14 ਜੁਲਾਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ135ਵੇਂ ਦਿਨ ਪੰਜਾਬ ਪੁਲਿਸ ਨੇ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.7 ਕਿਲੋ ਹੈਰੋਇਨ, 1.5 ਕਿਲੋ ਅਫ਼ੀਮ, 42 ਕਿਲੋ ਭੁੱਕੀ ਅਤੇ 7.18 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 135 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,938 ਹੋ ਗਈ ਹੈ।
ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।
ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 88 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 399 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 72 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 429 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 58 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਅਮਲੋਹ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸਫ਼ਲਤਾ ਲਈ ਲਾਮਬੰਦ ਹੋਣ ਦਾ…
InboxUpdates SHRI FATEHGARH SAHIBAttachments16:43 (52 minutes ago)to bcc: me ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ…
35 ਪੰਚਾਂ ਲਈ ਜ਼ਿਮਨੀ ਚੋਣ 27 ਨੂੰ, 17 ਜੁਲਾਈ ਤੱਕ ਭਰੀਆਂ ਜਾਣਗੀਆਂ ਨਾਮਜ਼ਦਗੀਆਂ ਫਤਹਿਗੜ੍ਹ ਸਾਹਿਬ,…
ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਜਲ ਸਰੋਤ ਮੰਤਰੀ ਨੇ ਵਿਧਾਨ ਵਿੱਚ ਦਿੱਤੀ ਜਾਣਕਾਰੀ ਚੰਡੀਗੜ੍ਹ,…
ਦਿਵਿਆਂਗਜਨਾਂ ਦੇ ਸਸ਼ਕਤੀਕਰਨ ਤਹਿਤ ਰਾਸ਼ਟਰੀ ਪੁਰਸਕਾਰ ਲਈ ਅਰਜ਼ੀਆਂ ਭੇਜਣ ਦੀ ਅੰਤਿਮ ਤਾਰੀਖ ਅੱਜ ਫ਼ਤਹਿਗੜ੍ਹ ਸਾਹਿਬ,…
ਯੁੱਧ ਨਸ਼ਿਆਂ ਵਿਰੁੱਧ ਦਾ 134ਵਾਂ ਦਿਨ: 4.2 ਕਿਲੋਗ੍ਰਾਮ ਹੈਰੋਇਨ ਸਮੇਤ 113 ਨਸ਼ਾ ਤਸਕਰ ਕਾਬੂ
ਫ਼ਤਹਿਗੜ੍ਹ ਸਾਹਿਬ, 13 ਜੁਲਾਈ: ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿਪੰਜਾਬ…