ਵਿਜੀਲੈਂਸ ਬਿਊਰੋ ਨੇ ਐਫਸੀਆਈ ਦਫ਼ਤਰ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ
ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਜਲੰਧਰ…
Anbpunjab is the third most read Digital Newspaper in Punjab and has established itself as a brand known for its fearless neutral voice.
ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਜਲੰਧਰ…
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਪਾਰੀਆਂ ਸਬੰਧੀ ਮੁੱਦਿਆਂ ਨੂੰ ਤਰਜਹੀ ਤੌਰ ‘ਤੇ ਸੁਲਝਾਉਣ ਲਈ ਜ਼ਿਲ੍ਹਾ…
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਆ ਰਹੇ ਹੋਲਾ ਮੁਹੱਲਾ…
ਬੀਜ ਪ੍ਰਮਾਣੀਕਰਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਵੱਲ ਇੱਕ…
ਪੰਜਾਬ ਦੇ ਸਿੱਖਿਆ ਸੁਧਾਰਾਂ ਵਿੱਚ ਇੱਕ ਮੀਲ ਪੱਥਰ ਦੀ ਨਿਸ਼ਾਨਦੇਹੀ ਕਰਦੇ ਹੋਏ, ਸਿੱਖਿਆ ਮੰਤਰੀ ਹਰਜੋਤ…
ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ, ਆਈਸੀਏਆਰ-ਸੀਫੇਟ ਅਤੇ ਕਪਾਹ ਖੋਜ ਸੰਸਥਾ, ਸਿਰਸਾ ਦੁਆਰਾ ਸਾਂਝੇ ਤੌਰ ‘ਤੇ “ਪੰਜਾਬ ਵਿੱਚ ਕਪਾਹ ਦੀ ਗੁਲਾਬੀ ਸੁੰਡੀ ਦੀ ਅਸਲ-ਸਮੇਂ ਦੀ…
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੁੱਧਵਾਰ ਨੂੰ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਦੇ ਵਸਨੀਕਾਂ ਖਾਸਤੌਰ ਤੇ ਬਜੁਰਗਾਂ ਦੀ ਸਿਹਤ, ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਦੀ ਪਹਿਲਕਦਮੀ ਸਦਕਾ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਤਹਿਤ ਬਲਾਕ ਪੱਧਰ ਤੇ ਲੜੀ ਵਾਰ ਕੈੰਪ ਲਗਾਏ ਜਾ ਰਹੇ ਹਨ। ਇਸ ਲੜੀ ਹੇਠ ਅੱਜ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਫਸਰ ਨਵੀਨ ਗਡਵਾਲ ਦੀ ਅਗਵਾਈ ਵਿੱਚ ਸੀਐਚਸੀ ਸੀਤੋ ਗੁੰਨੋ ਵਿਖੇ ਕੈੰਪ ਲਗਾਇਆ ਗਿਆ। ਇਸ ਦੌਰਾਨ ਵਿਧਾਇਕ ਬੱਲੂਆਣਾ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੀ ਬਜ਼ੁਰਗ ਆਬਾਦੀ ਦਾ ਸਨਮਾਨ ਅਤੇ ਸਹਾਇਤਾ ਕਰਨ ਪ੍ਰਤੀ ਸੂਬਾ ਸਰਕਾਰ ਦੀ ਲੋਕ-ਪੱਖੀ ਪਹੁੰਚ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਬਜੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਚੈੱਕਅਪ ਦੇ ਤਹਿਤ ਜਨਰਲ ਮੈਡੀਕਲ, ਆਰਥੋ, ਕੰਨਾਂ, ਗਲਾ ਤੇ ਨੱਕ, ਅੱਖਾਂ ਦਾ ਚੈੱਕਅਪ, ਹੋਮਿਓਪੈਥੀ, ਆਯੁਰਵੈਦਿਕ ਚੈੱਕਅਪ, ਐਲਿਮਕੋ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਬੁਢਾਪਾ ਪੈਨਸ਼ਨ ਸੇਵਾਵਾਂ ਦਿੱਤੀਆਂ ਗਈਆਂ। ਉਹਨਾਂ ਕਿਹਾ ਕਿ ਇਹ ਸਾਡੀ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਬਜੁਰਗਾਂ ਨੂੰ ਉਚਿਤ ਮਾਨ ਸਨਮਾਨ ਦੇ ਨਾਲ-ਨਾਲ, ਮੈਡੀਕਲ ਅਤੇ ਹੋਰ ਸਮਾਜਿਕ ਸੁਰੱਖਿਆ ਸੇਵਾਵਾਂ ਪਹਿਲ ਦੇ ਆਧਾਰ ਤੇ ਉਪਲਬਧ ਕਰਵਾਈਆਂ ਜਾਣ। ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਹਰੇਕ ਪਰਿਵਾਰ ਦਾ 10 ਲੱਖ ਦਾ ਸਿਹਤ ਬੀਮਾ ਕਾਰਡ ਬਣੇਗਾ ਤੇ ਲੋਕ ਆਪਣਾ 10 ਲੱਖ ਤੱਕ ਦਾ ਸਾਲਾਨਾ ਇਲਾਜ ਸਰਕਾਰੀ ਤੇ ਮਨਜ਼ੂਰਸ਼ੁਦਾ ਪ੍ਰਾਈਵੇਟ ਹਸਪਤਾਲਾਂ ਵਿੱਚ ਕਰਵਾ ਸਕਣਗੇ ਤੇ ਇਹ ਇਲਾਜ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੋਵੇਗਾ। ਉਨ੍ਹਾਂ ਕਿਹਾ ਕਿ ਵਸਨੀਕ ਆਪਣਾ ਆਧਾਰ ਕਾਰਡ ਤੇ ਵੋਟ ਕਾਰਡ ਨਾਲ ਲੈ ਕੇ ਆਪਣਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਵਾ ਲੈਣ, ਇਹ ਕਾਰਡ ਪਿੰਡ ਪਿੰਡ ਜਾ ਕੇ ਵੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਾਰਡ ਦੀ ਮਦਦ ਨਾਲ ਬਜ਼ੁਰਗਾਂ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਰਾਹਤ ਮਿਲੇਗੀ। ਇਸ ਮੌਕੇ ਸੀਐਚਸੀ ਸੀਤੋ ਗੁੰਨੋ ਦੇ ਮੈਡੀਕਲ ਅਫਸਰ ਡਾ ਨਵੀਨ ਮਿੱਤਲ, ਸੀ ਡੀ ਪੀ ਓ ਨਵਦੀਪ ਕੋਰ, ਡਾ ਰਵੀ ਬਾਂਸਲ, ਡਾ ਮਹੇਸ਼ ਕੁਮਾਰ, ਡਾ ਸਨਮਾਨ ਮਿੱਡਾ, ਡਾ ਸੁਬੀਨ ਇੰਦਰ ਕੌਰ, ਡਾ ਲਵਲੀ ਕਾਂਸਲ, ਡਾ ਆਸ਼ੀਮਾ ਸੇਠੀ, ਡਾ. ਮੁਕੇਸ਼, ਡਿਪਟੀ ਮਾਸ ਮੀਡੀਆ ਅਫਸਰ ਮਨਬੀਰ ਸਿੰਘ, ਬੀ.ਈ.ਈ ਸੁਨੀਲ ਟੰਡਨ, ਸੀਡੀਪੀਓ ਜਯੋਤੀ ਕਾਲੜਾ, ਸੁਨੀਲ ਸੇਠੀ, ਨੇਹਾ, ਨਵਨੀਤ ਕੌਰ, ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਪੰਚਾਇਤ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਟਾਫ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।
ਸੂਬੇ ਭਰ ਵਿੱਚ ਮਾਨਸਿਕ ਸਿਹਤ ਅਤੇ ਨਸ਼ਾ ਛੁਡਾਊ ਵਾਤਾਵਰਣ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ…