ਪੰਜਾਬ ਸਰਕਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਮੁੱਦਿਆਂ ਨੂੰ ਤਰਜੀਹੀ ਤੌਰ ਤੇ ਸੁਲਝਾਉਣ ਲਈ ਵਚਨਬੱਧ -ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਪਾਰੀਆਂ ਸਬੰਧੀ ਮੁੱਦਿਆਂ ਨੂੰ ਤਰਜਹੀ ਤੌਰ ‘ਤੇ ਸੁਲਝਾਉਣ ਲਈ ਜ਼ਿਲ੍ਹਾ…

ਪੰਜਾਬ ਸਰਕਾਰ ਵੱਲੋਂ ਚੱਲ ਰਹੀਆਂ ਯੋਜਨਾਵਾਂ ਦਾ ਹਰੇਕ ਬਜ਼ੁਰਗ ਨੂੰ ਮਿਲੇ ਲਾਭ : ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਦੇ ਵਸਨੀਕਾਂ ਖਾਸਤੌਰ ਤੇ ਬਜੁਰਗਾਂ ਦੀ ਸਿਹਤ, ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਦੀ ਪਹਿਲਕਦਮੀ ਸਦਕਾ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਤਹਿਤ ਬਲਾਕ ਪੱਧਰ ਤੇ ਲੜੀ ਵਾਰ ਕੈੰਪ ਲਗਾਏ ਜਾ ਰਹੇ ਹਨ। ਇਸ ਲੜੀ ਹੇਠ ਅੱਜ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਫਸਰ ਨਵੀਨ ਗਡਵਾਲ ਦੀ ਅਗਵਾਈ ਵਿੱਚ ਸੀਐਚਸੀ ਸੀਤੋ ਗੁੰਨੋ ਵਿਖੇ ਕੈੰਪ ਲਗਾਇਆ ਗਿਆ। ਇਸ ਦੌਰਾਨ ਵਿਧਾਇਕ ਬੱਲੂਆਣਾ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੀ ਬਜ਼ੁਰਗ ਆਬਾਦੀ ਦਾ ਸਨਮਾਨ ਅਤੇ ਸਹਾਇਤਾ ਕਰਨ ਪ੍ਰਤੀ ਸੂਬਾ ਸਰਕਾਰ ਦੀ ਲੋਕ-ਪੱਖੀ ਪਹੁੰਚ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਬਜੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਚੈੱਕਅਪ ਦੇ ਤਹਿਤ ਜਨਰਲ ਮੈਡੀਕਲ, ਆਰਥੋ, ਕੰਨਾਂ, ਗਲਾ ਤੇ ਨੱਕ, ਅੱਖਾਂ ਦਾ ਚੈੱਕਅਪ, ਹੋਮਿਓਪੈਥੀ, ਆਯੁਰਵੈਦਿਕ ਚੈੱਕਅਪ, ਐਲਿਮਕੋ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਬੁਢਾਪਾ ਪੈਨਸ਼ਨ ਸੇਵਾਵਾਂ ਦਿੱਤੀਆਂ ਗਈਆਂ। ਉਹਨਾਂ ਕਿਹਾ ਕਿ ਇਹ ਸਾਡੀ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਬਜੁਰਗਾਂ ਨੂੰ ਉਚਿਤ ਮਾਨ ਸਨਮਾਨ ਦੇ ਨਾਲ-ਨਾਲ, ਮੈਡੀਕਲ ਅਤੇ ਹੋਰ ਸਮਾਜਿਕ ਸੁਰੱਖਿਆ ਸੇਵਾਵਾਂ ਪਹਿਲ ਦੇ ਆਧਾਰ ਤੇ ਉਪਲਬਧ ਕਰਵਾਈਆਂ ਜਾਣ। ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਹਰੇਕ ਪਰਿਵਾਰ ਦਾ 10 ਲੱਖ ਦਾ ਸਿਹਤ ਬੀਮਾ ਕਾਰਡ ਬਣੇਗਾ ਤੇ ਲੋਕ ਆਪਣਾ 10 ਲੱਖ ਤੱਕ ਦਾ ਸਾਲਾਨਾ ਇਲਾਜ ਸਰਕਾਰੀ ਤੇ ਮਨਜ਼ੂਰਸ਼ੁਦਾ ਪ੍ਰਾਈਵੇਟ ਹਸਪਤਾਲਾਂ ਵਿੱਚ ਕਰਵਾ ਸਕਣਗੇ ਤੇ ਇਹ ਇਲਾਜ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੋਵੇਗਾ। ਉਨ੍ਹਾਂ ਕਿਹਾ ਕਿ ਵਸਨੀਕ ਆਪਣਾ ਆਧਾਰ ਕਾਰਡ ਤੇ ਵੋਟ ਕਾਰਡ ਨਾਲ ਲੈ ਕੇ ਆਪਣਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਵਾ ਲੈਣ, ਇਹ ਕਾਰਡ ਪਿੰਡ ਪਿੰਡ ਜਾ ਕੇ ਵੀ ਬਣਾਏ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਇਸ ਕਾਰਡ ਦੀ ਮਦਦ ਨਾਲ ਬਜ਼ੁਰਗਾਂ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਰਾਹਤ ਮਿਲੇਗੀ। ਇਸ ਮੌਕੇ ਸੀਐਚਸੀ ਸੀਤੋ ਗੁੰਨੋ ਦੇ ਮੈਡੀਕਲ ਅਫਸਰ ਡਾ ਨਵੀਨ ਮਿੱਤਲ, ਸੀ ਡੀ ਪੀ ਓ ਨਵਦੀਪ ਕੋਰ, ਡਾ ਰਵੀ ਬਾਂਸਲ, ਡਾ ਮਹੇਸ਼ ਕੁਮਾਰ, ਡਾ ਸਨਮਾਨ ਮਿੱਡਾ, ਡਾ ਸੁਬੀਨ ਇੰਦਰ ਕੌਰ, ਡਾ ਲਵਲੀ ਕਾਂਸਲ, ਡਾ ਆਸ਼ੀਮਾ ਸੇਠੀ, ਡਾ. ਮੁਕੇਸ਼, ਡਿਪਟੀ ਮਾਸ ਮੀਡੀਆ ਅਫਸਰ ਮਨਬੀਰ ਸਿੰਘ, ਬੀ.ਈ.ਈ ਸੁਨੀਲ ਟੰਡਨ, ਸੀਡੀਪੀਓ ਜਯੋਤੀ ਕਾਲੜਾ, ਸੁਨੀਲ ਸੇਠੀ, ਨੇਹਾ, ਨਵਨੀਤ ਕੌਰ, ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਪੰਚਾਇਤ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਟਾਫ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਖੇਤੀਬਾੜੀ-ਪ੍ਰੋਸੈਸਿੰਗ ਯੂਨਿਟਾਂ ਦਾ ਵਿਸਥਾਰ

ਪੰਜਾਬ ਦੇ ਖੇਤੀਬਾੜੀ ਸੈਕਟਰ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ…

ਪੰਜਾਬ ਸਰਕਾਰ ਨੇ ਸੁਰੱਖਿਅਤ ਵਪਾਰਕ ਮਾਹੌਲ ਯਕੀਨੀ ਬਣਾਉਣ ਲਈ ਪੁਲਿਸ ਅਤੇ ਵਪਾਰੀਆਂ ਦੇ ਤਾਲਮੇਲ ਨੂੰ ਮਜ਼ਬੂਤ ਕੀਤਾ: ਹਰਪਾਲ ਸਿੰਘ ਚੀਮਾ

ਵਪਾਰੀਆਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ‘ਤੇ ਤਾਲਮੇਲ ਨੂੰ ਸੰਸਥਾਗਤ ਬਣਾਉਣ ਲਈ…

ਪੰਜਾਬ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ 6,792 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਹਨ, 5,600+ ਅਧਿਕਾਰੀ: ਹਰਜੋਤ ਸਿੰਘ ਬੈਂਸ

ਜਿਵੇਂ ਕਿ ਪੰਜਾਬ ਭਰ ਵਿੱਚ 8.18 ਲੱਖ ਤੋਂ ਵੱਧ ਵਿਦਿਆਰਥੀ ਆਪਣੀਆਂ 8ਵੀਂ, 10ਵੀਂ ਅਤੇ 12ਵੀਂ…

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਿਹਤ ਵਿੱਚ ਸੁਧਾਰ ਅਤੇ ਆਰਥਿਕ ਪੱਧਰ ਉੱਚਾ ਚੁੱਕਣ ਲਈ ਉਪਰਾਲੇ ਜਾਰੀ  – ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀਨੀਅਰ ਸਿਟੀਜਨ…

ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਪਵਿੱਤਰਤਾ ਤੇ ਇਮਾਨਦਾਰੀ ਨੂੰ ਬਰਕਰਾਰ ਰੱਖਣ ਲਈ ਵੱਡੀ ਕਾਰਵਾਈ ਕਰਦਿਆਂ…