ਫਾਜ਼ਿਲਕਾ ਸ਼ਹਿਰ ਦੇ ਵਾਰਡਾਂ ਦੇ ਵਿਕਾਸ ਲਈ 4 ਕਰੋੜ ਦੇ ਟੈਂਡਰ ਹੋਏ ਪਾਸ-ਵਿਧਾਇਕ ਨਰਿੰਦਪਾਲ ਸਿੰਘ ਸਵਨਾ

ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਸ਼ਹਿਰ ਦੇ ਵਿਕਾਸ ਲਈ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਕੀਤੀ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਸ਼ਹਿਰ ਦੇ ਵਾਰਡਾਂ ਦੇ ਵਿਕਾਸ ਲਈ 4 ਕਰੋੜ ਦੇ ਟੈਂਡਰ ਹੋਏ ਪਾਸ ਹੋ ਗਏ ਹਨ ਤੇ ਜਲਦੀ ਹੀ ਇਹ ਕੰਮ ਸ਼ੁਰੂ ਕਰ ਦਿੱਤੇ ਜਾਣਗੇ।

          ਉਨ੍ਹਾਂ ਦੱਸਿਆ ਕਿ ਪਿਛਲੀਆਂ ਚੋਣਾਂ ਦੌਰਾਨ ਜਦੋਂ ਉਹ ਲੋਕਾਂ ਵਿੱਚ ਵਿਚਰੇ ਤਾਂ ਉਨ੍ਹਾਂ ਸ਼ਹਿਰ ਦੇ ਵਿਕਾਸ ਕਾਰਜ ਜਿਵੇਂ ਸੜਕਾਂ, ਸਟਰੀਟ ਲਾਈਟਾਂ ਤੇ ਸੀਵਰੇਜ ਦੀ ਸਮੱਸਿਆ ਦੇ ਪੱਕੇ ਹੱਲ ਦੀ ਮੰਗ ਕੀਤੀ ਤੇ ਅੱਜ ਉਨ੍ਹਾਂ ਦੀ ਇਹ ਮੰਗ ਪੂਰੀ ਹੋ ਗਈ ਹੈ ਤੇ ਸ਼ਹਿਰ ਦੇ ਵਿਕਾਸ ਲਈ 4 ਕਰੋੜ ਦੇ ਟੈਂਡਰ ਪਾਸ ਹੋ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ ਵੀ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ 7 ਕਰੋੜ ਦੀ ਲਾਗਤ ਖਰਚ ਕੇ ਪਾਈਪ ਲਾਈਨ ਪਾਈ ਗਈ। ਇਸੇ ਤਰ੍ਹਾਂ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ 7 ਕਰੋੜ ਖਰਚੇ ਗਏ। ਇਸੇ ਤਰ੍ਹਾਂ 60 ਕਰੋੜ ਦੀ ਲਾਗਤ ਨਾਲ ਸਹਿਰ ਵਿੱਚ ਲਾਈਟਾਂ,ਇੰਟਲੋਕ ਸੜਕਾਂ ਆਦਿ ਵਿਕਾਸ ਦੇ ਕਾਰਜ ਕੀਤੇ ਗਏ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਹਿਲ ਦੇ ਆਧਾਰ ਤੇ ਸਹਿਰ ਦੇ ਵਿਕਾਸ ਕਾਰਜ ਹੋ ਰਹੇ ਹਨ ਤੇ ਇਹ 4 ਕਰੋੜ ਦੇ ਹੋਰ ਵਿਕਾਸ ਕਾਰਜ ਵੀ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾ ਹੇਠ ਹੀ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹੋਰ ਵੀ ਸ਼ਹਿਰ ਵਾਸੀਆਂ ਦੀਆਂ ਡਿਮਾਂਡਾਂ ਤੇ ਵਿਚਾਰ ਕਰਦਿਆਂ ਜਲਦ ਹੀ ਨਵੇਂ ਟੈਂਡਰ ਲਗਾਏ ਜਾ ਰਹੇ ਹਨ ਤੇ ਆਉਣ ਵਾਲੇ ਤਿੰਨ ਤੋਂ ਚਾਰ ਮਹੀਨਿਆਂ ਵਿੱਚ ਸਾਰੇ ਕੰਮ ਮੁਕੰਮਲ ਕਰ ਦਿੱਤੇ ਜਾਣਗੇ।।

ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਹਿਰ ਵਿੱਚ ਪੀਣ ਵਾਲੇ ਪਾਣੀ, ਸਾਫ ਸਫਾਈ, ਸੀਵਰੇਜ ਆਦਿ ਸਮੱਸਿਆ ਤੇ ਵਿਚਾਰ ਕਰਨ ਲਈ ਕਿਹਾ ਤੇ ਸਖਤ ਹਦਾਇਤ ਕੀਤੀ ਕਿ ਵਿਭਾਗ ਦੇ ਸਾਰੇ ਕੰਮ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਪਹਿਲ ਦੇ ਆਧਾਰ ਤੇ ਕੀਤੇ ਜਾਣ। ਉਨ੍ਹਾਂ ਸਹਿਰ ਦੇ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਸਮਾਨ ਨਾ ਰੱਖਣ ਕਿਉਂਕਿ ਅਜਿਹਾ ਕਰਨ ਨਾਲ ਟ੍ਰੈਫਿਕ ਦੀ ਸਮੱਸਿਆ ਪੈਦਾ ਹੁੰਦੀ ਹੈ। ਇਸ ਮੌਕੇ ਨਗਰ ਕੌਂਸਲ ਫਾਜ਼ਿਲਕਾ ਦੇ ਕਾਰਜ ਸਾਧਕ ਅਫ਼ਸਰ ਸਮੇਤ ਆਮ ਆਦਮੀ ਪਾਰਟੀ ਦੇ ਕੌਂਸਲਰ ਤੇ ਉਮੀਦਵਾਰ ਵੀ ਮੌਜੂਦ ਸਨ। 

Leave a Reply

Your email address will not be published. Required fields are marked *