ਦਫ਼ਤਰ ਜ਼ਿਲ੍ਹਾ ਆਯੁਰਵੇਦ ਅਤੇ ਯੂਨਾਨੀ ਅਫ਼ਸਰ ਫਾਜ਼ਿਲਕਾ ਦੇ ਨੋਡਲ ਅਫ਼ਸਰ ਡਾ. ਰਾਜੇਸ਼ ਕੁਮਾਰ ਜੌਹਰ ਅਤੇ ਡਾ. ਅਮਨਦੀਪ ਕੌਰ ਨੇ ਦੱਸਿਆ ਕਿ 12ਵਾਂ ਅੰਤਰਾਸ਼ਟਰੀ ਯੋਗ ਦਿਵਸ ਸ਼ਹੀਦ ਭਗਤ ਸਿੰਘ ਬਹੁ-ਉਦੇਸ਼ੀ ਸਟੇਡੀਅਮ, ਫਾਜ਼ਿਲਕਾ ਵਿੱਚ ਮਨਾਇਆ ਗਿਆ।
ਪ੍ਰੋਗਰਾਮ ਦਾ ਉਦੇਸ਼ ਨਾਗਰਿਕਾਂ ਵਿੱਚ ਯੋਗ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਉਨ੍ਹਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਸਿਹਤਮੰਦ ਜੀਵਨਸ਼ੈਲੀ ਅਪਨਾਉਣ ਲਈ ਪ੍ਰੇਰਿਤ ਕਰਨਾ ਸੀ। ਪੰਜਾਬ ਸਰਕਾਰ ਯੋਗ ਦੇ ਪ੍ਰਚਾਰ ਲਈ ਵੱਡੇ ਪੱਧਰ ‘ਤੇ ਯਤਨ ਕਰ ਰਹੀ ਹੈ।
ਦਫ਼ਤਰ ਜ਼ਿਲ੍ਹਾ ਆਯੁਰਵੇਦ ਅਤੇ ਯੂਨਾਨੀ ਫਾਜ਼ਿਲਕਾ ਤੋਂ ਜਤਿੰਦਰ ਕੁਮਾਰ ਸੁਪਰਡੈਂਟ, ਸੀਨੀਅਰ ਸਹਾਇਕ ਰਾਜਬੀਰ ਕੌਰ, ਕਲਰਕ ਸਪਨਾ, ਅਤੇ ਹੋਰ ਸਾਰੇ ਕਰਮਚਾਰੀ, ਵੱਖ-ਵੱਖ ਉਮਰ ਵਰਗ ਦੇ ਭਾਗੀਦਾਰਾਂ ਅਤੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਯੋਗ ਅਭਿਆਸ ਕੀਤਾ।