
ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਜੰਗ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟ ਆਸ ਦੇ ਤਹਿਤ ਸੀਡ ਫਾਰਮ ਅਬੋਹਰ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਗੁਰਮੀਤ ਸਿੰਘ ਨੇ ਪਹੁੰਚ ਕਰਕੇ ਹਾਜ਼ਰ ਲੋਕਾਂ ਤੇ ਖਾਸ ਕਰਕੇ ਨਸ਼ੇ ਨਾਲ ਪੀੜਤ ਲੋਕਾਂ ਨਾਲ ਗੱਲਬਾਤ ਕੀਤੀ ਤੇ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ ਅਬੋਹਰ ਕ੍ਰਿਸ਼ਨਪਾਲ ਰਾਜਪੂਤ ਵੀ ਮੌਜੂਦ ਸਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਨੇ ਦੱਸਿਆ ਕਿ ਪ੍ਰਾਜੈਕਟ ਆਸ ਦਾ ਉਦੇਸ਼ ਨਸ਼ੇ ਦੀ ਬਿਮਾਰੀ ਤੋਂ ਪੀੜਤਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਇਲਾਜ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਆਸ ਪ੍ਰੋਗਰਾਮ ਨਸੇ ਦੀ ਗ੍ਰਿਫਤ ਵਿੱਚ ਫਸੇ ਲੋਕਾਂ ਤੇ ਉਨ੍ਹਾਂ ਦੇ ਮਾਪਿਆਂ ਲਈ ਆਸ ਦੀ ਕਿਰਨ ਹੈ ਜੋ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਆਸ ਤਹਿਤ 100 ਤੋਂ ਵੱਧ ਲੋਕ ਨਸ਼ਿਆਂ ਦੇ ਇਲਾਜ ਲਈ ਆਪਣੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ ਤੇ ਨਸ਼ਾ ਪੀੜਤਾਂ ਦਾ ਇਲਾਜ ਵੀ ਸ਼ੁਰੂ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ ਸਰਕਾਰ, ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਉਨ੍ਹਾਂ ਦੀ ਹਰ ਮਦਦ ਕਰਨ ਲਈ ਤਿਆਰ ਹੈ ਤੇ ਨਸ਼ਾ ਪੀੜਤ ਨਾਲ ਹਮਦਰਦੀ ਭਰਿਆ ਵਰਤਾਰਾ ਵਰਤਿਆ ਜਾਵੇਗਾ ਤੇ ਕਿਸੇ ਤਰ੍ਹਾਂ ਦਾ ਜੋਰ ਦਬਾਅ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤ ਅੱਗੇ ਆਉਣ ਤੇ ਆਪਣਾ ਇਲਾਜ ਕਰਵਾ ਕੇ ਇੱਕ ਵਧੀਆ ਜੀਵਨ ਬਤੀਤ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਆਓ ਸਾਰੇ ਰਲ ਕੇ ਨਸ਼ਿਆਂ ਦੇ ਖਾਤਮੇ ਲਈ ਅੱਗੇ ਆਈਏ ਤੇ ਆਪਣੇ ਆਂਢ ਗੁਆਂਢ, ਰਿਸ਼ਤੇਦਾਰਾਂ ਤੇ ਆਲੇ ਦੁਆਲੇ ਵਿੱਚ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾਵੇ।
ਐਸਐਸਪੀ ਗੁਰਮੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪ੍ਰਾਜੈਕਟ ਆਸ ਤਹਿਤ ਅਸੀਂ ਇਹੋ ਜਿਹੇ ਜਾਗਰੂਕਤਾ ਪ੍ਰੋਗਰਾਮ ਕਰਵਾ ਕੇ ਨਸ਼ਾ ਪੀੜਤਾਂ ਨਾਲ ਸਿੱਧੀ ਗੱਲਬਾਤ ਕਰ ਰਹੇ ਹਾਂ ਤਾਂ ਜੋ ਜਿੱਥੇ ਅਸੀਂ ਇਨ੍ਹਾਂ ਦੀਆਂ ਮੁਸ਼ਕਲਾਂ ਸੁਣ ਰਹੇ ਹਾਂ ਉੱਥੇ ਹੀ ਨਸ਼ਿਆਂ ਨੂੰ ਛੱਡਣ ਲਈ ਪ੍ਰੇਰਿਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਰਾਹੀਂ ਨਸ਼ਾ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ ਤੇ ਨਸ਼ਾ ਪੀੜਤ ਨਸ਼ਾ ਛੁਡਾਊ ਕੇਂਦਰ/ ਓਟ ਸੈਂਟਰ ਵਿੱਚ ਦਾਖਲ ਹੋ ਕੇ ਆਪਣਾ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਨਸ਼ਾ ਛੱਡਣ ਲਈ ਅੱਗੇ ਆਉਣਗੇ ਉਨ੍ਹਾਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ਤੇ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ । ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਵਾਲਿਆਂ ਨਾਲ ਸਾਡੀ ਹਮਦਰਦੀ ਹੈ ਤੇ ਉਨ੍ਹਾਂ ਦੇ ਇਲਾਜ ਲਈ ਅਸੀਂ ਹਰ ਸੰਭਵ ਮਦਦ ਕਰਾਂਗੇ ਤੇ ਨਸ਼ਾ ਵੇਚਣ ਵਾਲਿਆਂ ਤੇ ਅਸੀਂ ਕਰੜਾ ਸਿਕੰਜਾ ਕੱਸਦੇ ਰਹਾਂਗੇ ਤੇ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਖਸਿਆ ਨਹੀਂ ਜਾਵੇਗਾ। ਉਨ੍ਹਾਂ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੇ ਇਲਾਜ ਲਈ ਨਸ਼ਾ ਪੀੜਤ ਅੱਗੇ ਆਉਣ ਨਸ਼ੇ ਦਾ ਇਲਾਜ ਹੋ ਸਕਦਾ ਹੈ