ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਧਾਰ ਲਈ ਕੀਤੇ ਦ੍ਰਿੜ ਸੰਕਲਪ ਦਾ ਪ੍ਰਤੀਕ- ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ

  • ਨਸ਼ਿਆਂ ਦੇ ਖਾਤਮੇ ਲਈ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਬਡਗੁੱਜਰਾਂ, ਕਾਹਨਪੁਰ ਵਿਖੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ

ਅਮਲੋਹ/ਫ਼ਤਹਿਗੜ੍ਹ ਸਾਹਿਬ, 27 ਮਈ:


” ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਪੰਜਾਬ ਸਰਕਾਰ ਦੇ ਸਮਾਜਿਕ ਸੁਧਾਰ ਲਈ ਕੀਤੇ ਦ੍ਰਿੜ ਸੰਕਲਪ ਦਾ ਪ੍ਰਤੀਕ ਹੈ ਅਤੇ ਇਸ ਮੁਹਿੰਮ ਨੂੰ ਲੋਕਾਂ ਦੇ ਮਿਲ ਰਹੇ ਸ਼ਾਨਦਾਰ ਸਮਰਥਨ ਤੋਂ ਇਹ ਸਪਸ਼ਟ ਹੈ ਕਿ ਹੁਣ ਪੰਜਾਬ ਦੀ ਧਰਤੀ ‘ਤੇ ਨਸ਼ੇ ਬਹੁਤੀ ਦੇਰ ਤੱਕ ਨਹੀਂ ਰਹਿਣਗੇ। ਇਹ ਪ੍ਰਗਟਾਵਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪਿੰਡ ਬਡਗੁੱਜਰਾਂ, ਕਾਹਨਪੁਰ, ਆਦਿ ਵਿਖੇ ਨਸ਼ਾ ਮੁਕਤੀ ਯਾਤਰਾ ਅਧੀਨ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਤੇ ਨੌਜਵਾਨਾਂ ਨਾਲ ਕੀਤੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਖਾਤਮੇ ਵੱਲ ਸੰਜੀਦਗੀ ਨਾਲ ਕੋਈ ਕਦਮ ਨਹੀਂ ਉਠਾਇਆ ਜਦੋਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਕਰਨ ਲਈ ਦ੍ਰਿੜ ਸੰਕਲਪ ਨਾਲ ਫੈਸਲੇ ਕਰਕੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਰਕਾਰ ਨੂੰ ਦਿੱਤਾ ਗਿਆ ਸਮਰਥਨ, ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬੀਆਂ ਨੇ ਨਸ਼ਿਆਂ ਦੀ ਮਾੜੀ ਅਲਾਮਤ ਨੂੰ ਜੜ੍ਹੋਂ ਪੁੱਟਣ ਦਾ ਤਹੱਈਆ ਕਰ ਲਿਆ ਹੈ ਤੇ ਹੁਣ ਨਸ਼ਿਆਂ ਦਾ ਖਾਤਮਾ ਯਕੀਨੀ ਹੈ।

ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰਨ ਲਈ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਾਡੀ ਤਰਜੀਹ ਹੈ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਤੇ ਡਿਫੈਂਸ ਕਮੇਟੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ ।

ਵਿਧਾਇਕ ਨੇ ਇਸ ਮੌਕੇ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਆਪਣੇ ਪਿੰਡਾਂ ‘ਚ ਨਸ਼ਾ ਨਾ ਵਿਕਣ ਦੇਣ ਅਤੇ ਨਸ਼ਿਆਂ ਖਿਲਾਫ ਇਕਜੁਟ ਹੋਣ ਦੀ ਸਹੁੰ ਵੀ ਚੁਕਾਈ ਗਈ।

Leave a Reply

Your email address will not be published. Required fields are marked *