ਮੁੱਖ ਖੇਤੀਬਾੜੀ ਅਫ਼ਸਰ ਨੇ ਪਿੰਡ ਬੁਰਜ ਮੁਹਾਰ, ਝੂਮਿਆ ਵਾਲੀ, ਰੁਹੇੜੀਆਂ ਵਾਲੀ, ਤਾਜਾ ਪੱਟੀ, ਗੋਬਿੰਦਗੜ੍ਹ, ਚੰਨਣ ਖੇੜਾ  ਆਦਿ ਦਾ ਦੌਰਾ ਕਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕੀਤਾ ਜਾਗਰੂਕ

ਕਿਸਾਨ ਵੀਰਾਂ ਨੂੰ ਪਰਾਲੀ ਨੁੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਫੀਲਡ ਵਿਚ ਮੌਜੂਦ ਹੈ। ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸਾਰਥਿਕ ਤਰੀਕੇ ਨਾਲ ਨਿਬੇੜਾ ਕਰਨ ਦੇ ਉਦੇਸ਼ ਤਹਿਤ ਅਧਿਕਾਰੀ ਸਾਹਿਬਾਨ ਕਿਸਾਨ ਵੀਰਾਂ ਤੱਕ ਪਹੁੰਚ ਕਰਕੇ ਪ੍ਰੇਰਿਤ ਕਰ ਰਹੇ ਹਨ।  
ਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਫੀਲਡ ਵਿਚ ਉਤਰ ਕੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਜਾਗਰੂਕ ਕਰ ਰਹੇ ਹਨ। ਉਨ੍ਹਾਂ ਪਿੰਡ ਬੁਰਜ ਮੁਹਾਰ, ਝੂਮਿਆ ਵਾਲੀ, ਰੁਹੇੜੀਆਂ ਵਾਲੀ, ਤਾਜਾ ਪੱਟੀ, ਗੋਬਿੰਦਗੜ੍ਹ, ਚੰਨਣ ਖੇੜਾ, ਬਲੂਆਣਾ, ਕੇਰਾ ਖੇੜਾ, ਮਲੂਕਪੂਰਾ, ਢਾਬਾ ਕੋਕਰੀਆਂ, ਜੋਧਪੁਰ ਆਦਿ ਦਾ ਦੌਰਾ ਕਰਦਿਆਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ| ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨ ਹਿੱਤ ਲਗਾਤਾਰ ਕਾਰਜਸ਼ੀਲ ਹੈ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਲਸਟਰ ਅਫਸਰ, ਨੋਡਲ ਅਫਸਰ ਤੇ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਲਗਾਤਾਰ ਪਿੰਡਾਂ ਦਾ ਦੌਰਾ ਕਰ ਕਿਸਾਨਾਂ ਨਾਲ ਤਾਲਮੇਲ ਬਣਾ ਕੇ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਪਰਾਲੀ ਦੇ ਸਹੀ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ| ਇਸ ਤੋਂ ਇਲਾਵਾ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਵੀ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਸਾਡੀ ਆਬੋ-ਹਵਾ ਦੂਸ਼ਿਤ ਹੁੰਦੀ ਹੈ ਤੇ ਵਾਤਾਵਰਣ ਦੂਸ਼ਿਤ ਹੋਣ ਨਾਲ ਕਈ ਤਰ੍ਹਾਂ ਦੀ ਬਿਮਾਰੀਆਂ ਹੋ ਸਕਦੀਆਂ ਹਨ ਤੇ ਦੁਰਘਟਨਾਵਾਂ ਹੋਣ ਦਾ ਵੀ ਖਦਸ਼ਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਦਾ ਬੇਲਰਾ ਆਦਿ ਨਾਲ ਤਾਲਮੇਲ ਕਰਵਾਇਆ ਜਾ ਰਿਹਾ ਹੈ ਤਾਂ ਜੋ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਤੇ ਪਰਾਲੀ ਦੀਆਂ ਬੇਲਾਂ ਬਣਵਾ ਕੇ ਇਸਦਾ ਸੁਯੋਗ ਪ੍ਰਬੰਧਨ ਹੋ ਸਕੇ।
ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਨੌਜਵਾਨ ਪੀੜ੍ਹੀ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਦੇਈਏ ਤਾਂ ਜੋ ਸਾਡਾ ਵਾਤਾਵਰਣ ਬਿਮਾਰੀਆਂ ਮੁਕਤ ਰਹੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਖੇਤੀਬਾੜੀ ਦੇ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਇਸ ਦਾ ਸਹੀ ਪ੍ਰਬੰਧਨ ਕਰਕੇ ਜਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾਵੇ ਤੇ ਫਸਲ ਦਾ ਝਾੜ ਵਧੀਆ ਪ੍ਰਾਪਤ ਕੀਤਾ ਜਾ ਸਕੇ।
ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਸਨਪ੍ਰੀਤ ਸਿੰਘ ਤੇ ਹਰਪ੍ਰੀਤ ਸਿੰਘ ਮੌਜੂਦ ਸਨ |

Leave a Reply

Your email address will not be published. Required fields are marked *