ਨਗਰ ਕੌਂਸਲ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਦਿੱਤਾ ਜਾ ਰਿਹਾ ਪੂਰਾ ਮਾਣ- ਕਾਰਜ ਸਾਧਕ ਅਫਸਰ

*ਅਮਲੋਹ ਵਿਖੇ ਆਉਂਦੇ ਦਿਨਾਂ ਵਿੱਚ ਪੰਜਾਬੀ ਭਾਸ਼ਾ ਲਿਖਵਾਏ ਜਾਣਗੇ ਬੋਰਡ

ਅਮਲੋਹ/ਫ਼ਤਹਿਗੜ੍ਹ ਸਾਹਿਬ, 29 ਮਾਰਚਨਗਰ ਕੌਂਸਲ ਅਮਲੋਹ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ ਅਤੇ ਦਫਤਰ ਦੇ ਸਾਰੇ ਕੰਮਾਂ ਨੂੰ ਪੰਜਾਬੀ ਭਾਸ਼ਾ ਵਿੱਚ ਹੀ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਨਗਰ ਕੌਂਸਲ ਅਮਲੋਹ ਦੇ ਕਾਰਜ ਸਾਦਕ ਅਫਸਰ ਬਲਜਿੰਦਰ ਸਿੰਘ ਨੇ ਦਿੱਤੀ।

ਉਹਨਾਂ ਦੱਸਿਆ ਕਿ ਅਮਲੋਹ ਵਿਖੇ ਅੰਗਰੇਜ਼ੀ ਵਿੱਚ ਲੱਗਿਆ ਸਵਾਗਤੀ ਗੇਟ ਪੰਜਾਬੀ ਭਾਸ਼ਾ ਵਿੱਚ ਲਿਖਵਾਉਣ ਸਬੰਧੀ ਸਾਰੀ ਕਾਰਵਾਈ ਮੁਕੰਮਲ ਹੋ ਚੁੱਕੀ ਹੈ ਅਤੇ ਆਉਂਦੇ ਕੁਝ ਦਿਨਾਂ ਵਿੱਚ ਇਸ ਬੋਰਡ ਨੂੰ ਪੰਜਾਬੀ ਵਿੱਚ ਲਿਖਵਾ ਦਿੱਤਾ ਜਾਵੇਗਾ।

ਉਹਨਾਂ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਅਤੇ ਉਸ ਤੋਂ ਮੂੰਹ ਨਹੀਂ ਫੇਰਿਆ ਜਾ ਸਕਦਾ। ਉਹਨਾਂ ਕਿਹਾ ਕਿ ਇਹ ਸਵਾਗਤੀ ਗੇਟ ਪਹਿਲਾਂ ਦਾ ਲੱਗਿਆ ਹੋਇਆ ਹੈ ਅਤੇ ਇਸ ਨੂੰ ਬਦਲਵਾਉਣ ਲਈ ਕਾਰਵਾਈ ਕਰ ਦਿੱਤੀ ਗਈ ਹੈ।

ਕਾਰਜ ਸਾਧਕ ਅਫਸਰ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਸਾਰੇ ਸੂਚਨਾ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਵਾਉਣ ਸਬੰਧੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪੰਜਾਬੀ ਰਾਜ ਭਾਸ਼ਾ ਐਕਟ ਅਨੁਸਾਰ ਹੀ ਨਗਰ ਕੌਂਸਲ ਵਿੱਚ ਕੰਮ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *