ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਬੀਬੀਐਮਬੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
ਬਸੀ ਪਠਾਣਾਂ, 01 ਮਈ (0000)

ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਹਰਿਆਣਾ ਨੂੰ ਬੀਬੀਐਮਬੀ ਦਾ ਪਾਣੀ ਦੇਣ ਦੇ ਫੈਸਲੇ ਦੇ ਰੋਸ ਵਜੋਂ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਅੱਜ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਰਕਰਾਂ ਤੇ ਹਲਕੇ ਦੇ ਲੋਕਾਂ ਵੱਲੋਂ ਕੇਂਦਰ ਸਰਕਾਰ ਤੇ ਬੀਬੀਐਮਬੀ ਦਾ ਪੁਤਲਾ ਫੂਕਦੇ ਹੋਏ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਨ ਕਿ ਪੰਜਾਬ ਕੋਲ ਕਿਸੇ ਨੂੰ ਵੀ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਪੰਜਾਬ ਦਾ ਪਾਣੀ ਦੇਣ ਲਈ ਕੇਂਦਰ ਦੀਆਂ ਸਾਜਿਸ਼ਾਂ ਸਫਲ ਨਹੀਂ ਹੋਣ ਦਿੱਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਨੇ ਹਮੇਸ਼ਾਂ ਪੰਜਾਬ ਨਾਲ ਧੱਕਾ ਕੀਤਾ ਹੈ ਜਦੋਂ ਕਿ ਪੰਜਾਬ ਦਾ ਮਿਹਨਤੀ ਕਿਸਾਨ ਕੇਂਦਰੀ ਅਨਾਜ ਪੂਲ ਵਿੱਚ 80 ਫੀਸਦੀ ਤੋਂ ਵੱਧ ਦਾ ਯੋਗਦਾਨ ਪਾਉਂਦਾ ਹੈ। ਉਹਨਾਂ ਕਿਹਾ ਕਿ ਕੇਂਦਰ ਦੀ ਇਸ ਧੱਕੇਸ਼ਾਹੀ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਉਸਦਾ ਪਾਣੀ ਦਾ ਬਣਦਾ ਹਿੱਸਾ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਦਿੱਤਾ ਜਾ ਚੁੱਕਾ ਹੈ।
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਨੂੰ ਵੀ ਦੇਣ ਵਾਸਤੇ ਵਾਧੂ ਪਾਣੀ ਨਹੀਂ ਹੈ ਕਿਉਂਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ। ਸ. ਹੈਪੀ ਕਿਹਾ ਕਿ ਕੇਂਦਰ ਦੇ ਇਸ ਫੈਸਲੇ ਨਾਲ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਨੰਗਾ ਹੋਇਆ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਬਹਾਦਰ ਲੋਕ, ਜਦੋਂ ਵੀ ਦੇਸ਼ ਤੇ ਕੋਈ ਭੀੜ ਪਈ ਹੈ ਤਾਂ ਮੋਹਰੀ ਹੋ ਕੇ ਜੰਗਾਂ ਲੜਦੇ ਰਹੇ ਹਨ ਅਤੇ ਹੁਣ ਪਾਣੀਆਂ ਦੇ ਮੁੱਦੇ ਤੇ ਜਦੋਂ ਪੰਜਾਬੀਆਂ ਨਾਲ ਧੱਕਾ ਕੀਤਾ ਜਾ ਰਿਹਾ ਹੈ ਤਾਂ ਪੰਜਾਬੀ ਕਿਸੇ ਵੀ ਸੂਰਤ ਵਿੱਚ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਧੱਕਾ ਕਰਨ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।
ਇਸ ਮੌਕੇ ਮੈਂਬਰ ਲੇਬਰ ਵੈੱਲਫੇਅਰ ਬੋਰਡ ਪੰਜਾਬ ਰਾਜ ਪੁਰੀ, ਮੈਂਬਰ ਮੰਡੀ ਬੋਰਡ ਪੰਜਾਬ ਇੰਦਰਜੀਤ ਸਿੰਘ ਇੰਦਰੀ,ਚੇਅਰਮੈਨ ਮਾਰਕੀਟ ਕਮੇਟੀ ਮਨਪ੍ਰੀਤ ਸੋਮਲ, ਜਸਵੀਰ ਸਿੰਘ ,ਜਸਵਿੰਦਰ ਸਿੰਘ ਪਿੰਕਾ,ਕਸ਼ਮੀਰ ਸਿੰਘ, ਰਸ਼ਵਿੰਦਰ ਸਿੰਘ ਕੋਲੋਦੀ,ਜਗਤਾਰ ਸਿੰਘ ਕਲੇਰ, ਅੰਮ੍ਰਿਤ ਬਾਜਵਾ, ਮਿੰਟੂ ਬਾਜਵਾ, ਰਿੰਕੂ ਬਾਜਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਤੇ ਪਤਵੰਤੇ ਹਾਜਰ ਸਨ।
