ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸਬੰਧੀ ਜਾਗਰੂਕਤਾ ਲਈ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੈਂਪ ਲਗਾਏ

ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਾਜਿਲਕਾ ਸ਼੍ਰੀ ਰਣਦੀਪ ਕੁਮਾਰ  ਦੀ ਰਹਿਨੁਮਾਈ ਹੇਠ ਮਿਤੀ 25-08-2026 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਹਮੂ ਜੋਈਆ, ਜਿਲਾ ਫਾਜਿਲਕਾ ਵਿਖੇ ਸਕੂਲੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।

 ਇਸ ਕੈਂਪ ਵਿੱਚ ਸਕੂਲ ਦੇ ਬੱਚਿਆਂ ਅਤੇ ਸਟਾਫ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ । ਇਸ ਕੈਂਪ ਵਿੱਚ ਸ਼੍ਰੀ ਰਣਦੀਪ ਕੁਮਾਰ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਾਜ਼ਿਲਕਾ ਵੱਲੋਂ ਸਾਫਟ ਡਰਿੰਕ ਅਤੇ ਦੁੱਧ ਦੀ ਤੁਲਨਾ ਕਰਦੇ ਹੋਏ ਸਾਫਟ ਡਰਿੰਕ ਪੀਣ ਨਾਲ ਸਿਹਤ ਨੂੰ ਹੋਣ ਵਾਲੇ ਨੁਕਸਾਨ ਸਬੰਧੀ  ਬੱਚਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਸ਼੍ਰੀ ਰਮਨਦੀਪ ਕੁਮਾਰ, ਡੇਅਰੀ ਵਿਕਾਸ ਇੰਸਪੈਕਟਰ ਵੱਲੋ ਦੁੱਧ ਵਿੱਚ ਹੋਣ ਵਾਲੀ ਮਿਲਾਵਟ ਅਤੇ ਨਕਲੀ ਦੁੱਧ ਦੀ ਪਹਿਚਾਣ ਸਬੰਧੀ ਸਕੂਲੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ । ਸ੍ਰੀ ਅਮਨਦੀਪ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਅਤੇ ਸ਼੍ਰੀ ਗੁਰਵਿੰਦਰ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਬੱਚਿਆਂ ਨੂੰ ਦੁੱਧ ਵਿੱਚ ਪਾਏ ਜਾਣ ਵਾਲੇ ਪੋਸ਼ਟਿਕ ਤੱਤਾਂ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਰੋਜਾਨਾ ਦੁੱਧ ਪੀਣ ਲਈ ਪ੍ਰੇਰਿਤ ਕੀਤਾ ਗਿਆ । ਸਕੂਲ ਦੇ ਪ੍ਰਿੰਸੀਪਲ ਸ੍ਰੀ ਬਲਜੀਤ ਸਿੰਘ, ਲੈਕਚਰਾਰ ਗੁਰਜਿੰਦਰ ਸਿੰਘ ਅਤੇ ਕਵਿੰਦਰ ਕੁਮਾਰ ਅਤੇ ਉਹਨਾਂ ਦੇ ਸਮੂਹ ਸਟਾਫ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਨਾ ਨੇ ਇਸ ਕੈਂਪ ਨੂੰ ਆਯੋਜਿਤ ਕਰਨ ਵਿੱਚ ਖਾਸ ਯੋਗਦਾਨ ਦਿੱਤਾ । ਇਸ ਕੈਂਪ ਵਿੱਚ ਸਕੂਲੀ ਬੱਚਿਆਂ ਵੱਲੋਂ ਲਿਆਂਦੇ ਕੁੱਲ 50 ਦੁੱਧ ਦੇ ਨਮੂਨਿਆਂ ਨੂੰ ਚੈਕ ਕਰਕੇ ਰਿਪੋਰਟ ਦਿੱਤੀ ਗਈ । ਸ਼੍ਰੀ ਰਣਦੀਪ ਕੁਮਾਰ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਾਜਿਲਕਾ ਵੱਲੋਂ ਪ੍ਰਿੰਸੀਪਲ ਸਾਹਿਬਾਨ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ । ਅੰਤ ਵਿੱਚ ਵੇਰਕਾ ਦੀ ਰਿਫਰੈਸ਼ਮੈਂਟ ਬੱਚਿਆਂ ਨੂੰ ਦਿੱਤੀ ਗਈ ।

Leave a Reply

Your email address will not be published. Required fields are marked *