ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਦੇ ਰਾਹੀਂ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਲੋੜਵੰਦ ਲੋਕਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਉਹਨਾ ਦੇ ਪਿੰਡ ਵਿੱਚ ਕਿਸ਼ਤੀਆਂ ਰਾਹੀਂ ਦਿੱਤੀ ਜਾ ਰਹੀ ਹੈ। ਇਹਨਾ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕੀਤਾ ।
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਾਵਾਂ ਵਾਲੀ ਪਤਨ ਪੋਸਟ ਅਤੇ ਅੱਤੂ ਵਾਲਾ ਵਿਖੇ 24 ਘੰਟੇ ਮੈਡੀਕਲ ਟੀਮਾਂ ਐਬੁਲੈਂਸ ਸਮੇਤ ਤਾਇਨਾਤ ਹਨ ਜਿਥੇ ਉਹਨਾਂ ਵਲੋਂ ਅਨੇਕਾ ਲੋਕਾਂ ਨੂੰ ਐਨ.ਡੀ.ਆਰ.ਐਫ. ਦੀ ਟੀਮ ਵਲੋਂ ਰੈਸਕਿਓ ਕਰਨ ਤੋਂ ਬਾਦ ਸਿਵਿਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿਨਾਂ ਹੀ ਹਾਲਤ ਹੁਣ ਠੀਕ ਹੈ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਇਲਾਕੇ ‘ਚ ਫਸੇ ਲੋਕਾਂ ਦੀ ਮਦਦ ਲਈ ਜਿਲ੍ਹਾ ਪੱਧਰ ਤੋ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਹੈ। ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਸਿਹਤ ਸੇਵਾਵਾਂ ਸਬੰਧੀ ਕੋਈ ਜ਼ਰੂਰਤ ਹੁੰਦੀ ਹੈ, ਤਾਂ ਉਹ ਕੰਟਰੋਲ ਰੂਮ ਦੇ ਨੰਬਰ 01638 264105 ‘ਤੇ ਸੰਪਰਕ ਕਰਕੇ, ਸਿਹਤ ਸੇਵਾਵਾਂ ਦਾ ਲਾਭ ਲੈ ਸਕਦਾ ਹੈ।
ਸਿਵਿਲ ਸਰਜਨ ਡਾਕਟਰ ਰਾਜ ਕੁਮਾਰ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਸਿਹਤ ਸਬੰਧੀ ਮੁਸ਼ਕਿਲਾਂ ਨਾਲ ਨਜਿੱਠਣ ਲਈ ਰਿਲੀਫ਼ ਕੈਂਪ ਅਸਿਫਵਾਲਾ, ਸਲੇਮਸ਼ਾਹ ,ਰਾਣਾ , ਮੌਜ਼ਮ ਅਤੇ ਲਾਧੂਕਾ ਵਿਚ ਵਿਸ਼ੇਸ ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਹੜ੍ਹਾਂ ਦੀ ਸਥਿਤੀ ‘ਚ ਜਿੱਥੇ ਕਈ ਬਿਮਾਰੀ ਨਾ ਫੈਲੇ, ਇਸ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੋ ਮੌਕੇ ‘ਤੇ ਡਿਊਟੀ ਦਿੰਦਾ ਨਜ਼ਰ ਆ ਰਿਹਾ ਹੈ। ਜਿਸ ਦੇ ਨਾਲ ਪਿੰਡਾ ਵਿਚ ਮੈਡੀਕਲ ਕੈਂਪ ਮੁਹਿੰਮ ਸ਼ੁਰੂ ਕੀਤੀ ਗਈ ਹੈ ।
ਸਹਾਇਕ ਸਿਵਲ ਸਰਜਨ ਡਾਕਟਰ ਰੋਹਿਤ ਗੋਇਲ ਨੇ ਦੱਸਿਆ ਕਿ ਇਸ ਸੰਬਧੀ ਟੀਮਾ ਦਾ ਗਠਨ ਕੀਤਾ ਗਿਆ ਹੈ। ਉਹਨਾ ਕਿਹਾ ਕਿ ਹੜ੍ਹ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸਰਕਾਰ ਵੱਲੋਂ ਵੱਡੀ ਮਾਤਰਾ `ਚ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਸਿਹਤ ਸੰਸਥਾਵਾ ਦੇ ਮੁੱਖੀਆ ਨੂੰ ਕਿਹਾ ਕਿ ਬਰਸਾਤ ਦੇ ਮੱਦੇਨਜ਼ਰ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਲੋਕਾਂ ਨੂੰ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਦਸਤ, ਉਲਟੀਆਂ, ਹੈਜ਼ਾ ਆਦਿ ਤੋਂ ਬਚਾਅ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਵਰਤੋਂ ਲਈ ਜਾਗਰੂਕ ਕੀਤਾ ਜਾਵੇ ਅਤੇ ਜਿਥੋਂ ਤੱਕ ਹੋ ਸਕੇ ਪਾਣੀ ਉਬਾਲ ਕੇ ਪੀਣ ਲਈ ਪ੍ਰੇਰਿਤ ਕੀਤਾ ਜਾਵੇ।
ਡੱਬਵਾਲਾ ਕਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਰਿੰਕੂ ਚਾਵਲਾ ਨੇ ਕਿਹਾ ਕਿ ਬਲਾਕ ਡੱਬਵਾਲਾ ਕਲਾ ਦੇ ਪਿੰਡਾਂ ‘ਚ ਹੜ੍ਹਾਂ ਦੀ ਸਥਿਤੀ ਨੂੰ ਦੇ ਕਾਬੂ ਕਰਨ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਜੁਟਿਆ ਹੋਇਆ ਹੈ। ਪ੍ਰਭਾਵਿਤ ਲੋਕਾਂ ਦੇ ਇਲਾਜ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਹਤ ਕੈਂਪਾਂ ਚ ਲੋਕਾਂ ਦੇ ਇਲਾਜ ‘ ਲਈ ਵਿਆਪਕ ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਲੋਕਾਂ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਦੇ ਨੇੜੇ ਮੈਡੀਕਲ ਸਹੂਲਤਾਂ ਉਪਲਬਧ ਹੋਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਬਰਾਉਣ ਦੀ ਲੋੜ ਨਹੀਂ ਹੈ, ਸਿਹਤ ਵਿਭਾਗ ਪੂਰੀ ਤਰ੍ਹਾਂ ਹਰਕਤ ‘ਚ ਹੈ। ਸਿਹਤ ਵਿਭਾਗ ਲੋਕਾਂ ਦੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ.
