ਜ਼ਿਲ੍ਹਾ ਚੋਣ ਅਫਸਰ ਨੇ ਚੋਣ ਪ੍ਰਕਿਰਿਆ ਨੂੰ ਅਮਨ-ਸ਼ਾਂਤੀ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੇ ਵੋਟਰਾਂ ਤੇ ਚੋਣ ਡਿਊਟੀ ਬਾਖੂਬੀ ਨਿਭਾਉਣ ਵਾਲੇ ਮੁਲਾਜਮਾਂ ਦਾ ਕੀਤਾ ਧੰਨਵਾਦ

 ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ 2026 ਦੌਰਾਨ ਜ਼ਿਲ੍ਹੇ ਵਿੱਚ ਸ਼ਾਂਤੀਪੂਰਵਕ ਵੋਟਾਂ ਪਾਉਣ ਲਈ ਜ਼ਿਲ੍ਹੇ ਦੇ ਵੋਟਰਾਂ ਅਤੇ ਚੋਣ ਡਿਊਟੀ ਮਿਹਨਤ ਨਾਲ ਨਿਭਾਉਣ ਵਾਲੇ ਮੁਲਾਜ਼ਮਾਂ ਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਯੋਗਦਾਨ ਸਦਕਾ ਹੀ ਫਾਜ਼ਿਲਕਾ ਜ਼ਿਲ੍ਹੇ ਵਿੱਚ ਕੁੱਲ 63.44% ਫੀਸਦੀ ਵੋਟ ਪਈ ਹੈ।

‎            ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਵੋਟਿੰਗ ਦੌਰਾਨ ਜ਼ਿਲ੍ਹੇ ਦੀ ਨਗਰ ਨਿਗਮ ਅਬੋਹਰ ਵਿਚ 60.05 ਫੀਸਦੀ ਵੋਟਿੰਗ ਹੋਈ, ਇਸੇ ਤਰ੍ਹਾਂ ਨਗਰ ਕੌਂਸਲ ਫਾਜ਼ਿਲਕਾ ਵਿੱਚ 68.14 ਅਤੇ ਨਗਰ ਨਿਗਮ ਅਰਨੀਵਾਲਾ ਸ਼ੇਖ਼ ਸੁਭਾਨ ਵਿੱਚ 80.22 ਫੀਸਦੀ ਫੀਸਦੀ ਵੋਟਿੰਗ ਹੋਈ ਹੈ।  ਉਨ੍ਹਾਂ ਦੱਸਿਆ ਕਿ ਜ਼ਿਲੇ ਵਿੱਚ ਕੁੱਲ 1,10,237 ਵੋਟਾਂ ਪੋਲ ਹੋਇਆਂ ਹਨ!

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਦੇ ਦੌਰਾਨ ਕਾਨੂੰਨ ਵਿਵਸਥਾ ਤੇ ਚੋਣ ਜ਼ਾਬਤੇ ਦੀ ਉਲੰਘਣਾ ਨਾ ਹੋਵੇ ਇਸ ਲਈ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਟੀਮਾਂ ਦਿਨ-ਰਾਤ ਕੰਮ ਵਿੱਚ ਲੱਗੀਆਂ ਰਹੀਆਂ, ਜਿਸ ਸਦਕਾ ਹੀ ਜ਼ਿਲ੍ਹੇ ਵਿੱਚ ਸ਼ਾਂਤੀਪੂਰਵਕ ਤਰੀਕੇ ਨਾਲ ਵੋਟਾਂ ਮੁਕੰਮਲ ਹੋਈਆਂ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਵੋਟਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਵੱਧ ਚੜ੍ਹ ਕੇ ਵੋਟ ਪ੍ਰਕਿਰਿਆ ਵਿੱਚ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ  ਪੋਲ ਹੋਈਆਂ ਵੋਟਾਂ ਦੀ ਗਿਣਤੀ 29 ਮਈ 2026 ਨੂੰ ਹੋਵੇਗੀ।

Leave a Reply

Your email address will not be published. Required fields are marked *