ਜ਼ਿਲ੍ਹਾ ਮੈਜਿਸਟਰੇਟ ਨੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 300 ਮੀਟਰ ਏਰੀਏ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ਤੇ ਲਗਾਈ ਪਾਬੰਦੀ

*ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਕਿਰਤ ਇੰਸਪੈਕਟਰ ਗ੍ਰੇਡ-1 ਦੀਆਂ ਅਸਾਮੀਆਂ ਲਈ 09 ਮਾਰਚ ਨੂੰ ਹੋਣ ਵਾਲੀ ਪ੍ਰੀਖਿਆ ਲਈ ਜਾਰੀ ਕੀਤੇ ਹੁਕਮ
ਫ਼ਤਹਿਗੜ੍ਹ ਸਾਹਿਬ, 07 ਮਾਰਚ: ਜ਼ਿਲ੍ਹਾ ਮੈਜਿਸਟਰੇਟ ਡਾ: ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ 09 ਮਾਰਚ ਨੂੰ ਹੋਣ ਵਾਲੀ ਕਿਰਤ ਇੰਸਪੈਕਟਰ ਗ੍ਰੇਡ-1 ਦੀ ਪ੍ਰੀਖਿਆ ਲਈ ਸਥਾਪਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 300 ਮੀਟਰ ਏਰੀਏ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ `ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਮਨਾਹੀਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਅਧੀਨ ਸੇਵਾਵਾਂ ਚੋਣ ਬੋਰਡ ਐਸ.ਏ.ਐਸ.ਨਗਰ ਮੋਹਾਲੀ ਵੱਲੋਂ ਪ੍ਰਕਾਸ਼ਿਤ ਕੀਤੀਆਂ ਕਿਰਤ ਇੰਸਪੈਕਟਰ ਗ੍ਰੇਡ-1 ਦੀਆਂ ਅਸਾਮੀਆਂ ਲਈ ਪ੍ਰੀਖਿਆ ਕਰਵਾਈ ਜਾ ਰਹੀ ਹੈ। ਇਸ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਤੇ ਪ੍ਰੀਖਿਆ ਦੌਰਾਨ ਧਾਰਾ 163 ਲਗਾਉਣ ਦੀ ਜਰੂਰਤ ਹੈ।
ਮਨਾਹੀਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਵੇਖਣ ਵਿੱਚ ਆਇਆ ਹੈ ਕਿ ਪ੍ਰੀਖਿਆ ਦੌਰਾਨ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਦੇ ਮਾਪੇ, ਰਿਸ਼ਤੇਦਾਰ ਅਤੇ ਸ਼ਰਾਰਤੀ ਅਨਸਰ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਇਕੱਠੇ ਹੋ ਜਾਂਦੇ ਹਨ। ਜਿਸ ਨਾਲ ਜਿਥੇ ਪ੍ਰੀਖਿਆ ਕੇਂਦਰਾਂ ਦੇ ਮਾਹੌਲ ਤੇ ਮਾੜਾ ਅਸਰ ਪੈਂਦਾ ਹੈ, ਉਥੇ ਕਈ ਤਰ੍ਹਾਂ ਦੇ ਝਗੜੇ ਆਦਿ ਹੋਣ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ ਅਤੇ ਹੋਰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੈਦਾ ਹੁੰਦੀਆਂ ਹਨ। ਇਸ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਸਾਫ ਸੁਥਰੇ ਅਤੇ ਸੁਚੱਜੇ ਢੰਗ ਨਾਲ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਈ ਜਾਵੇ।

Leave a Reply

Your email address will not be published. Required fields are marked *