
ਜ਼ਿਲ੍ਹਾ ਮੈਜਿਸਟਰੇਟ, ਫਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੈਸ ਸਟੇਸ਼ਨ ਪਿੰਡ ਮੀਰਪੁਰ, ਤਹਿਸੀਲ ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਫੋਟੋਗ੍ਰਾਫੀ ਲਈ ਵਰਜਿਤ ਸਥਾਨ ਘੋਸਿ਼ਤ ਕੀਤਾ ਹੈ। ਪਿੰਡ ਮੀਰਪੁਰ ਵਿਖੇ ਸਥਾਪਿਤ ਗੈਸ ਸਟੇਸ਼ਨ ਦੀ ਸੁਰੱਖਿਆ ਨੂੰ ਵੇਖਦੇ ਹੋਏ ਇਸ ਗੈਸ ਸਟੇਸ਼ਨ ਨੂੰ ਫੋਟੋਗ੍ਰਾਫੀ ਲਈ ਵਰਜਿਤ ਸਥਾਨ ਐਲਾਨਿਆ ਗਿਆ ਹੈ। ਮਨਾਹੀ ਦੇ ਇਹ ਹੁਕਮ 25 ਅਗਸਤ, 2025 ਤੱਕ ਲਾਗੂ ਰਹਿਣਗੇ
