ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰੀਖਿਆ ਕੇਂਦਰ ਦੇ ਦੇ ਇਰਦ-ਗਿਰਦ ।00 ਮੀਟਰ ਦੇ ਘੇਰੇ ਵਿਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ਹੋਣ ਤੇ ਪਾਬੰਦੀ ਦਾ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿਤਾ 2023 ਦੀ ਧਾਰਾ 163 (ਪੁਰਾਣੀ ਸੀਆਰਪੀਸੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਫਾਜ਼ਿਲਕਾ ਦੇ ਇਰਦ-ਗਿਰਦ ।00 ਮੀਟਰ ਦੇ ਘੇਰੇ ਵਿਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ਹੋਣ ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਡਿਊਟੀ ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ ਤੇ ਲਾਗੂ ਨਹੀਂ ਹੋਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ ਨਗਰ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ੍ਰੇਣੀ ਦੀਆਂ ਪ੍ਰੀਖਿਆਵਾਂ ਮਿਤੀ 17 ਸਤੰਬਰ 2026 ਤੱਕ (ਸਵੇਰੇ 11 ਵਜੇ ਤੋਂ) ਕਰਵਾਈ ਜਾਣੀ ਹੈ ਤੇ ਫਾਜ਼ਿਲਕਾ ਵਿਖੇ ਇਹ ਪ੍ਰੀਖਿਆ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਖੇ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਨੂੰ ਨਿਰਵਿਘਨ ਨੇਪਰੇ ਚਾੜ੍ਹਨ, ਪ੍ਰੀਖਿਆ ਦਾ ਕੰਮ ਸਾਂਤੀਪੂਰਵਕ ਮੁਕੰਮਲ ਕਰਨ ਅਤੇ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਇਹ ਪਾਬੰਦੀ ਲਗਾਉਣੀ ਅਤਿ ਜ਼ਰੂਰੀ ਹੈ। ਇਸ ਲਈ ਇਹ ਪਾਬੰਦੀ ਦਾ ਹੁਕਮ ਜਾਰੀ ਕੀਤਾ ਗਿਆ ਹੈ।  ਇਹ ਹੁਕਮ ਜ਼ਿਲ੍ਹਾ ਫਾਜ਼ਿਲਕਾ ਵਿੱਚ ਉਕਤ ਪ੍ਰੀਖਿਆ ਕੇਂਦਰ ਦੀ ਸੀਮਾ ਅੰਦਰ ਮਿਤੀ 17 ਸਤੰਬਰ 2026 ਤੱਕ ਲਾਗੂ ਰਹੇਗਾ

Leave a Reply

Your email address will not be published. Required fields are marked *